Home » ਮਹਿਲਾ ਕੋਚ ਨਾਲ ਛੇੜਛਾੜ ਮਾਮਲਾ : ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦੇ ਸੰਬੋਧਨ ਦੌਰਾਨ ਐਮਡੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤੀ ਨਾਅਰੇਬਾਜ਼ੀ

ਮਹਿਲਾ ਕੋਚ ਨਾਲ ਛੇੜਛਾੜ ਮਾਮਲਾ : ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦੇ ਸੰਬੋਧਨ ਦੌਰਾਨ ਐਮਡੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤੀ ਨਾਅਰੇਬਾਜ਼ੀ

by Rakha Prabh
123 views

Rohtak News : ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ (Haryana Sports Minister Sandeep Singh) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸੰਬੋਧਨ ਦੌਰਾਨ ਐਮਡੀ ਯੂਨੀਵਰਸਿਟੀ ਦੇ ਵਿਦਿਆਰਥੀਆਂ

Rohtak News : ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ (Haryana Sports Minister Sandeep Singh) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸੰਬੋਧਨ ਦੌਰਾਨ ਐਮਡੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਖ਼ੂਬ ਹੰਗਾਮਾ ਕੀਤਾ ਹੈ। ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ ‘ਤੇ ਆਯੋਜਿਤ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।
ਆਡੀਟੋਰੀਅਮ ਦੇ ਅੰਦਰ ਸੀਐੱਮ ਮਨੋਹਰ ਲਾਲ ਖੱਟਰ ਦੇ ਭਾਸ਼ਣ ਦੌਰਾਨ ਲੜਕੀਆਂ ਨੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਹੈ। ਇਸ ਦੌਰਾਨ ਵਿਦਿਆਰਥੀ ਆਗੂ ਦੀਪਕ ਧਨਖੜ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਹੱਥਾਂ ਵਿੱਚ ਪੋਸਟਰ ਲੈ ਕੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵੀ ਆਡੀਟੋਰੀਅਮ ‘ਚੋਂ ਬਾਹਰ ਕੱਢ ਦਿੱਤਾ ਹੈ।
ਹਰਿਆਣਾ ਸਰਕਾਰ ਵਿੱਚ ਮੰਤਰੀ ਸੰਦੀਪ ਸਿੰਘ ‘ਤੇ ਇੱਕ ਮਹਿਲਾ ਕੋਚ ਵੱਲੋਂ ਜਿਨਸੀ ਸ਼ੋਸ਼ਣ ਦੇ ਆਰੋਪ ਲਗਾ ਕੇ ਐਫਆਈਆਰ ਦਰਜ ਕਰਵਾਏ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਅਹੁਦੇ ‘ਤੇ ਬਣਾਏ ਰੱਖਣ ਦਾ ਵਿਦਿਆਰਥੀ ਵਿਰੋਧ ਕਰ ਰਹੇ ਸੀ। ਵਿਦਿਆਰਥਣਾਂ ਨੇ ਸਰਕਾਰ ’ਤੇ ਮਹਿਲਾ ਵਿਰੋਧੀ ਹੋਣ ਦਾ ਦੋਸ਼ ਲਾਇਆ ਹੈ। ਵਾਰ-ਵਾਰ ਐਲਾਨ ਕਰਨ ਦੇ ਬਾਵਜੂਦ ਵਿਦਿਆਰਥਣਾਂ ਲਈ ਵਿਸ਼ੇਸ਼ ਬੱਸਾਂ ਨਾ ਚੱਲਣ ਕਾਰਨ ਵਿਦਿਆਰਥਣਾਂ ਵੀ ਪਰੇਸ਼ਾਨ ਹਨ।
ਕੀ ਹੈ ਪੂਰਾ ਮਾਮਲਾ  

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਖੇਡ ਮੰਤਰੀ ਸੰਦੀਪ ‘ਤੇ ਛੇੜਛਾੜ ਦੇ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਚੰਡੀਗੜ੍ਹ ਸਥਿਤ ਖੇਡ ਮੰਤਰੀ ਦੀ ਰਿਹਾਇਸ਼ ’ਤੇ ਉਸ ਨਾਲ ਛੇੜਛਾੜ ਕੀਤੀ ਗਈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਸੈਕਟਰ 26 ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ। ਮਹਿਲਾ ਕੋਚ ਨੇ ਇਸ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Related Articles

Leave a Comment