ਹੁਸਿ਼ਆਰਪੁਰ, 17 ਫਰਵਰੀ (ਤਰਸੇਮ ਦੀਵਾਨਾ)- ਸੜਕੀ ਦੁਰਘਟਨਾਵਾਂ ਨਾਲ ਹਰ ਸਾਲ ਕਰੋੜਾਂ ਅਨਮੋਲ ਜਿੰਦਗੀਆਂ ਮੌਤ ਦੇ ਮੂੰਹ ਵਿੱਚ ਡਿੱਗ ਪੈਂਦੀਆਂ ਹਨ। ਇਸ ਲਈ ਸੜਕ ਤੇ ਚਲਦੇ ਸਮੇਂ ਹਮੇਸ਼ਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬੱਚਿਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਨਜਦੀਕੀ ਪਿੰਡ ਭੇਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਕਿਹਾ ਕਿ ਦੁਪਹੀਆ ਵਾਹਨ ਚਲਾਉਂਦੇ ਸਮੇਂ ਹਮੇਸ਼ਾਂ ਹੈਲਮੇਟ ਲਾਉਣਾ ਚਾਹੀਦਾ ਹੈ। ਲਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਾਜ਼ਮੀ ਲਗਾਉਣੀ ਚਾਹੀਦੀ ਹੈ। ਆਪਣੇ ਵਾਹਨਾਂ ਨੂੰ ਰਿਫਲੈਕਟਰ ਜਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ ਰਾਤ ਸਮੇਂ ਵਾਹਨ ਦੂਰ ਤੋਂ ਨਜ਼ਰ ਆ ਸਕੇ। ਬਹੁਤੇ ਐਕਸੀਡੈਂਟ ਤਾਂ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਵਾਪਰਦੇ ਹਨ। ਸ਼ਰਾਬ ਪੀ ਕੇ ਗੱਡੀ ਨਹੀਂ ਚਲਾਉਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਲੰਘਣ ਲਈ ਰਸਤਾ ਪਹਿਲ ਦੇ ਅਧਾਰ ਤੇ ਦੇਣਾ ਚਾਹੀਦਾ ਹੈ। ਉਨ੍ਹਾਂ ਸੜਕ ਤੇ ਦੁਰਘਟਨਾ ਦਾ ਸਿ਼ਕਾਰ ਹੋਏ ਲੋਕਾਂ ਦੀ ਤਰੁੰਤ ਸਹਾਇਤਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।