Home » ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ 

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ 

26 ਨੂੰ ਮੁੱਖ ਮੰਤਰੀ ਦੇ ਸ਼ਹਿਰ ਧੂਰੀ ਵਿਖੇ ਕੀਤੀ ਜਾਵੇਗੀ ਪੰਜਾਬ ਸਰਕਾਰ ਖਿਲਾਫ ਸੂਬਾ ਪੱਧਰੀ ਵਿਸ਼ਾਲ ਰੈਲੀ

by Rakha Prabh
116 views
ਦਲਜੀਤ ਕੌਰ ਸੰਗਰੂਰ, 17 ਫਰਵਰੀ, 2023: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਇਕਾਈ ਸੰਗਰੂਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ ਜਬਰਦਸ਼ਤ ਨਾਅਰੇਬਾਜੀ ਕਰਦੇ ਹੋਏ ਜਬਰਦਸ਼ਤ ਰੋਸ ਮੁਜਹਾਰਾ ਕੀਤਾ ਗਿਆ।
ਇਸ ਮੌਕੇ ਇੱਕਠੇ ਹੋਏ ਐਨ ਪੀ ਐਸ ਮੁਲਾਜਮਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ, ਜਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ, ਇਸਤਰੀ ਮੁਲਾਜਮ ਤਾਲਮੇਲ ਕਮੇਟੀ ਦੀ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਕੌਰ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਨੇ ਕਿਹਾ ਕਿ ਦੋ ਮਹੀਨੇ ਤੋਂ ਉਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮੁਕੰਮਲ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਅਤੇ ਨਾ ਹੀ ਐਨ ਪੀ ਐਸ ਮੁਲਾਜਮਾਂ ਨੂੰ ਜੀ ਪੀ ਐਫ ਨੰਬਰ ਅਲਾਟ ਹੋਏ ਹਨ। ਆਗੂਆਂ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਮੌਜੂਦਾ ਸਰਕਾਰ ਨੇ ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫਿਕੇਸ਼ਨ ਉਸ ਸਮੇਂ ਜਾਰੀ ਕੀਤਾ ਜਦੋਂ ਤਿੰਨ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਸਨ, ਆਪ ਪਾਰਟੀ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਇਸ ਅਧੂਰੇ ਨੋਟੀਫਿਕੇਸ਼ਨ ਦੇ ਅਧਾਰ ਤੇ ਜਿੱਤਣਾ ਚਾਹੁੰਦੀ ਸੀ।
ਆਗੂਆਂ ਨੇ ਅੱਗੇ ਮੰਗ ਕਰਦਿਆਂ ਕਿਹਾ ਕਿ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਵੀ ਪੈਨਸ਼ਨ ਦਿੱਤੀ ਜਾਵੇ। ਜਿਲ੍ਹਾ ਪ੍ਰੀਸ਼ਦ ਅਤੇ ਐੱਸ ਐੱਸ ਏ/ਰਸਮਾ ਅਧੀਨ ਕੀਤੀ ਨੌਕਰੀ ਦੇ ਸਮਾਂਕਾਲ ਨੂੰ ਪੈਂਨਸ਼ਨ ਦਾ ਲਾਭ ਗਿਣਦੇ ਸਮੇਂ ਰੈਗੂਲਰ ਨੌਕਰੀ ਦੇ ਸਮੇਂ ਵਿੱਚ ਜੋੜਿਆ ਜਾਵੇ। ਐੱਨ ਪੀ ਐਸ ਅਧੀਨ ਆਉਦੇ ਮੁਲਾਜ਼ਮਾਂ ਨੇ ਆਪਣੀ ਸੇਵਾਕਾਲ ਦੇ ਮੁੱਢਲੇ ਤਿੰਨ ਤੋਂ ਪੰਜ ਸਾਲ ਠੇਕਾ ਅਧਾਰ ਤੇ ਨਿਗੁਣੀਆਂ ਤਨਖਾਹਾਂ ਤੇ ਲਾਏ ਹਨ। ਅੱਜ ਜਦੋਂ ਇਹਨਾ ਮੁਲਾਜਮਾਂ ਦੀ ਜਦੋਂ ਪੈਂਨਸ਼ਨ ਤੈਅ ਕੀਤੀ ਜਾਣੀ ਹੈ ਤਾਂ ਸਿਰਫ ਰੈਗੁਲਰ ਸੇਵਾ ਦੇ ਸਮੇ ਨੂੰ ਹੀ ਗਿਿਣਆ ਜਾਵੇਗਾ। ਰੈਗੁਲਰ ਸੇਵਾ ਦਾ ਸਮਾਂ ਘੱਟ ਰਹਿ ਜਾਣ ਕਾਰਨ ਬਹੁਤ ਸਾਰੇ ਮੁਲਾਜਮ ਸਾਥੀ ਪੈਨਸ਼ਨ ਦਾ ਪੂਰਾ ਲਾਭ ਨਹੀਂ ਲੈ ਸਕਣਗੇ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸੰਘਰਸ਼ ਦੇ ਇਸੇ ਪੜਾਅ ਤਹਿਤ ਪੰਜਾਬ ਦੇ ਸਮੁੱਚੇ ਮੁਲਾਜਮਾਂ ਵੱਲੋਂ ਐਨ ਪੀ ਐਸ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ 26 ਫਰਵਰੀ ਨੂੰ ਕੀਤੀ ਜਾ ਰਹੀ ਹੈ।
ਇਸ ਮੌਕੇ ਤਰਨਜੀਤ ਕੌਰ, ਸਿਵਾਲੀ ਰਾਣੀ, ਪਰਵੀਨ ਰਾਣੀ, ਬੱਗਾ ਸਿੰਘ, ਦਾਤਾ ਸਿੰਘ, ਦੇਵੀ ਦਿਆਲ, ਬਲਕਾਰ ਸਿੰਘ, ਅਮਨ ਪਾਪੜਾ, ਫਕੀਰ ਸਿੰਘ ਟਿੱਬਾ, ਜਸਵੀਰ ਸਿੰਘ ਨਮੋਲ, ਬਲਵਿੰਦਰ ਭੁੱਕਲ, ਰਮਨਦੀਪ ਸਿੰਘ, ਰਾਮ ਸਿੰਘ, ਸੁਰੇਸ ਕਾਂਸਲ, ਅਮਰਜੀਤ ਸਿੰਘ, ਕੁਲਵੀਰ ਸਿੰਘ, ਸੋਨੂੰ ਸਿੰਘ, ਅੰਮ੍ਰਿਤਪਾਲ ਸਿੰਘ, ਪੁਨੀਤ ਕੁਮਾਰ, ਗੁਰਜੀਤ ਸਿੰਘ, ਹਰਬੰਸ ਸਿੰਘ ਡੂਡੀਆਂ, ਸਤਨਾਮ ਸਿੰਘ, ਲਖਵੀਰ ਸਿੰਘ ਸੋਹੀ, ਨਿਰਮਲ ਸਿੰਘ, ਹਰਜਿੰਦਰ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ, ਗੁਰਜੀਤ ਗਿਰੀ, ਨਰਿੰਦਰ ਸਿੰਘ ਰਹਿਲ, ਰੂਪ ਸਿੰਘ, ਰਣਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜਮ ਮੌਜੂਦ ਸਨ।

Related Articles

Leave a Comment