Home » Punjab Politics: ਜਦੋਂ ਪਾਕਿਸਤਾਨ ਨੂੰ ਲੈ ਕੇ ਅਮਰਿੰਦਰ ਤੇ ਸਿੱਧੂ ਵਿਚਾਲੇ ਵਧਿਆ ਵਿਵਾਦ, ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ!

Punjab Politics: ਜਦੋਂ ਪਾਕਿਸਤਾਨ ਨੂੰ ਲੈ ਕੇ ਅਮਰਿੰਦਰ ਤੇ ਸਿੱਧੂ ਵਿਚਾਲੇ ਵਧਿਆ ਵਿਵਾਦ, ਪੰਜਾਬ ਦੀ ਸਿਆਸਤ ‘ਚ ਆਇਆ ਭੂਚਾਲ!

by Rakha Prabh
92 views

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ਕਿਸੇ ਤੋਂ ਲੁਕੀ ਨਹੀਂ ਹੈ। ਕਈ ਵਾਰ ਉਨ੍ਹਾਂ ਵਿਚਕਾਰ ਝਗੜਾ ਵੀ ਹੋਇਆ। ਖਾਸ ਕਰਕੇ ਪਾਕਿਸਤਾਨ ਦੇ ਮੁੱਦੇ ‘ਤੇ ਦੋਵਾਂ ਵਿਚਾਲੇ ਵਿਰੋਧ ਵਧ ਗਿਆ।

Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਚਾਲੇ ਅਕਸਰ ਹੀ ਟਕਰਾਅ ਰਹਿੰਦਾ ਸੀ। ਇਸ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਨਾਪਸੰਦਗੀ ਦੇ ਬਾਵਜੂਦ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ। ਇਸ ਤੋਂ ਬਾਅਦ ਜਿਵੇਂ ਕੈਪਟਨ ਤੇ ਸਿੱਧੂ ਵਿਚਾਲੇ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਾਕਿਸਤਾਨ ਦੇ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕਈ ਵਾਰ ਵਿਵਾਦ ਵੀ ਹੋਇਆ ਸੀ।

ਪਾਕਿਸਤਾਨ ਤੋਂ ਮਿਲਿਆ ਸੀ ਸੱਦਾ

ਦਰਅਸਲ, ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਤੋਂ ਤਤਕਾਲੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਗਿਆ ਸੀ। ਇਸ ਮੌਕੇ ਅਮਰਿੰਦਰ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਮਤਭੇਦ ਸਾਹਮਣੇ ਆਏ। ਪਾਕਿਸਤਾਨ ਦੇ ਸੱਦੇ ‘ਤੇ ਜਿੱਥੇ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਨਹੀਂ ਜਾਣਗੇ, ਉਥੇ ਹੀ ਸਿੱਧੂ ਨੇ ਪਾਕਿਸਤਾਨ ਜਾਣ ਦਾ ਐਲਾਨ ਕਰ ਦਿੱਤਾ। ਉਸ ਸਮੇਂ ਕੈਪਟਨ ਨੇ ਸੂਬੇ ‘ਚ ਅੱਤਵਾਦੀ ਹਮਲਿਆਂ ਅਤੇ ਪਾਕਿਸਤਾਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ਦੇ ਮਾਰੇ ਜਾਣ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ।

ਇਮਰਾਨ ਨੂੰ ਗਲੇ ਮਿਲਣ ‘ਤੇ ਹੋਇਆ ਹੰਗਾਮਾ

Related Articles

Leave a Comment