IND vs AUS ODI Series, India Squad: ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ ਇਸ ਸੀਰੀਜ਼ ਦਾ ਪਹਿਲਾ ਮੈਚ ਨਹੀਂ ਖੇਡਣਗੇ।
India Squad Announced For Australia ODI Series: ਆਸਟ੍ਰੇਲੀਆ ਖਿਲਾਫ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਤੋਂ ਬਾਅਦ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ। ਇਸ ਦੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀਮ ਦਾ ਐਲਾਨ ਕਰ ਦਿੱਤਾ ਹੈ।
ਰੋਹਿਤ ਸ਼ਰਮਾ ਪਰਿਵਾਰਕ ਕਾਰਨਾਂ ਕਰਕੇ ਪਹਿਲੇ ਵਨਡੇ ‘ਚ ਟੀਮ ਦੀ ਕਪਤਾਨੀ ਨਹੀਂ ਕਰਨਗੇ, ਜਦਕਿ ਇਸ ਮੈਚ ‘ਚ ਉਨ੍ਹਾਂ ਦੀ ਜਗ੍ਹਾ ਹਾਰਦਿਕ ਪੰਡਯਾ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਕੇਐੱਲ ਰਾਹੁਲ ਤੋਂ ਇਲਾਵਾ ਵਿਰਾਟ ਕੋਹਲੀ ਅਤੇ ਪ੍ਰਮੁੱਖ ਖਿਡਾਰੀਆਂ ਨੂੰ ਵੀ ਟੀਮ ‘ਚ ਜਗ੍ਹਾ ਦਿੱਤੀ ਗਈ ਹੈ।
ਵਨਡੇ ਸੀਰੀਜ਼ ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਯੁਜ਼ਵੇਂਦਰ ਚਾਹਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਜੈਦੇਵ ਉਨਾਦਕਟ।