ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਇਕੱਤਰਤਾ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਸਾਹਿਤਕਾਰਾਂ ਨੇ ਹਾਜ਼ਰੀ ਭਰੀ | ਇਸ ਦੌਰਾਨ ਸਾਹਿਤ ਸਭਾ ਜ਼ੀਰਾ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਨੇ ਦੱਸਿਆ ਕਿ ਸਾਹਿਤ ਸਭਾ ਜ਼ੀਰਾ ਵਲੋਂ ਸਾਲਾਨਾ ਸਮਾਗਮ ਮਿਤੀ 12 ਮਾਰਚ ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪਲੱਸ ਮੰਚ ਪੰਜਾਬ ਦੇ ਪ੍ਰਧਾਨ ਅਮੋਲਕ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਕਰਦਿਆਂ ਨਰਿੰਦਰ ਸਿੰਘ ਲੈਕਚਰਾਰ ਨੇ ਜੀਵਨ ਸੰਬੰਧੀ ਨਿਬੰਧ ਪੜ੍ਹ ਕੇ ਸੁਣਾਇਆ | ਇਸ ਮੌਕੇ ਸਾਹਿਤਕਾਰ ਹਰਦੀਪ ਸਿੰਘ ਸ਼ੇਰਗਿੱਲ ਨੇ ਸਾਹਿਤ ਸਬੰਧੀ ਅਤੇ ਹਰਪਾਲ ਸਿੰਘ ਪੰਡੋਰੀ ਨੇ ਵਾਤਾਵਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ |
ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਇਕੱਤਰਤਾ
previous post