Moga News: ਮੋਗਾ ਨੇੜਲੇ ਪਿੰਡ ਚਕਰ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਰਾਤ ਸਮੇ ਵਿਦੇਸ਼ ਵਿੱਚ ਰਹਿੰਦੇ NRI ਗੁਰਨਾਮ ਸਿੰਘ ਦੇ ਘਰ ਦਾਖਲ ਹੋ ਕੇ ਕੈਮਰਿਆਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਇਹ ਘਟਨਾ ਸੀਸੀਟੀਵੀ ਕੈਮਰਿਆਂ ਰਾਹੀਂ ਗੁਰਨਾ
Moga News: ਮੋਗਾ ਨੇੜਲੇ ਪਿੰਡ ਚਕਰ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਰਾਤ ਸਮੇ ਵਿਦੇਸ਼ ਵਿੱਚ ਰਹਿੰਦੇ NRI ਗੁਰਨਾਮ ਸਿੰਘ ਦੇ ਘਰ ਦਾਖਲ ਹੋ ਕੇ ਕੈਮਰਿਆਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਇਹ ਘਟਨਾ ਸੀਸੀਟੀਵੀ ਕੈਮਰਿਆਂ ਰਾਹੀਂ ਗੁਰਨਾਮ ਸਿੰਘ ਨੇ ਕੈਨੇਡਾ ਬੈਠੇ ਦੇਖੀ ਤਾਂ ਉਸ ਨੇ ਪਿੰਡ ਵਿੱਚ ਰਹਿੰਦੇ ਆਪਣੇ ਨਜ਼ਦੀਕੀ ਕੁਲਵਿੰਦਰ ਸਿੰਘ ਨੂੰ ਤਰੁੰਤ ਘਰ ਜਾ ਦੇਖਣ ਲਈ ਭੇਜਿਆ ਤਾਂ ਉਕਤ ਹਮਲਾਵਰ ਨੇ ਕੁਲਵਿੰਦਰ ਸਿੰਘ ਤੇ ਉਸ ਦੇ ਪਿਤਾ ਨੂੰ ਬੁਰੀ ਤਰ੍ਹਾਂ ਨਾਲ ਜਖ਼ਮੀ ਕਰ ਦਿੱਤਾ।
ਇਥੇ ਹੀ ਬਸ ਨਹੀਂ ਕਿ ਹਮਲਾਵਰਾਂ ਨੇ ਜਖਮੀ ਵਿਆਕਤੀ ਦੇ ਘਰ ਜਾ ਕੇ ਵੀ ਭੰਨ ਤੋੜ ਕੀਤੀ ਤੇ ਦਾਦੀ ਨਾਲ ਵੀ ਧੱਕਾ ਮੁੱਕੀ ਕੀਤੀ। ਉਕਤ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਥਾਣਾ ਹਠੂਰ ਦੀ ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਵਿਆਕਤੀਆ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ NRI ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋ ਵਿਦੇਸ਼ ਵਿੱਚ ਰਹਿੰਦੇ ਹਨ। ਕੁਝ ਦਿਨ ਪਹਿਲਾਂ ਪਿੰਡ ਦੇ ਹੀ ਕਈ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਇੱਟਾਂ ਮਾਰ ਕੇ ਤੋੜ ਦਿੱਤੇ ਅਤੇ ਦਰਵਾਜ਼ੇ ਖਿੜਕੀਆਂ ਵੀ ਤੋੜ ਦਿੱਤੀਆਂ।
ਗੁਰਨਾਮ ਸਿੰਘ ਨੇ ਕਿਹਾ ਕਿ ਜਦੋਂ ਮੈਂ ਇਹ ਵੀਡੀਓ ਅਚਾਨਕ ਆਪਣੇ ਮੋਬਾਇਲ ‘ਤੇ ਦੇਖੀ ਤਾਂ ਮੈਂ ਆਪਣੇ ਨਜ਼ਦੀਕੀ ਪਰਵਾਰਕ ਮੈਂਬਰਾਂ ਨੂੰ ਘਰੇ ਜਾ ਕੇ ਦੇਖਣ ਲਈ ਕਿਹਾ ਤਾਂ ਕੁਲਵਿੰਦਰ ਸਿੰਘ ਮੇਰੇ ਘਰ ਗਿਆ। ਜਿੱਥੇ ਭੰਨਤੋੜ ਕਰ ਰਹੇ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ। ਜ਼ਖਮੀ ਕੁਲਵਿੰਦਰ ਸਿੰਘ ਜੋ ਡੀਐਮਸੀ ਲੁਧਿਆਣਾ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਗੁਰਨਾਮ ਸਿੰਘ ਨੇ ਦੱਸਿਆ ਕਿ ਉਕਤ ਹਮਲਾ ਕਰਨ ਵਾਲਿਆਂ ਵਿੱਚ ਇੱਕ ਤੇਜਿੰਦਰ ਸਿੰਘ ਨਾਮੀ ਵਿਅਕਤੀ ਜੋ ਪੁਲਿਸ ਮੁਲਾਜ਼ਮ ਵੀ ਹੈ, ਜੋ ਸ਼ਰੇਆਮ ਪਿੰਡ ਵਿੱਚ ਚਿੱਟਾ ਵਿਕਾਉਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਇਹਨਾਂ ਨੇ ਮੇਰੇ ਘਰ ਦੇ ਅੰਦਰ ਦਾਖਲ ਹੋ ਕੇ ਕਿਉਂ ਕੈਮਰੇ ਅਤੇ ਦਰਵਾਜ਼ੇ ਤੋੜੇ ਹਨ। ਮੇਰੇ ਘਰ ਅੰਦਰ ਪਿਆ ਕੀਮਤੀ ਸਮਾਨ ਚੋਰੀ ਕਰ ਕੇ ਲੈ ਜਾਂਦੇ। ਇਸ ਮੌਕੇ ‘ਤੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਜ਼ਖਮੀ ਵਿਅਕਤੀ ਦੀ ਦਾਦੀ ਨੇ ਰੋ ਰੋ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਮੇਰਾ ਪੋਤਾ ਕੁਲਵਿੰਦਰ ਸਿੰਘ ਅਤੇ ਮੇਰਾ ਲੜਕਾ ਜਦੋਂ ਐਨਆਰਆਈ ਗੁਰਨਾਮ ਦੇ ਕਹਿਣ ‘ਤੇ ਉਸਦਾ ਘਰ ਦੇਖਣ ਲਈ ਗਿਆ ਤਾਂ ਘਰ ਵਿਚ ਮੌਜੂਦ ਤਿੰਨ ਵਿਅਕਤੀ ਜੋ ਘਰ ਦੀ ਭੰਨਤੋੜ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਮੇਰੇ ਪੋਤੇ ਤੇ ਮੇਰੇ ਲੜਕੇ ਨੂੰ ਗਲੀ ਵਿੱਚ ਸੁੱਟ ਕੇ ਬੁਰੀ ਤਰ੍ਹਾਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ, ਜੋ ਅੱਜ ਡੀਐਮਸੀ ਲੁਧਿਆਣਾ ਵਿਚ ਜੇਰੇ ਇਲਾਜ ਹੈ ਇਲਾਜ ਹੈ। ਉਨ੍ਹਾਂ ਦੱਸਿਆ ਕਿ ਉੱਕਤ ਵਿਅਕਤੀਆਂ ਨੇ ਮੇਰੇ ਘਰ ਦੇ ਦਰਵਾਜ਼ੇ ਵਿੱਚ ‘ਤੇ ਵੀ ਕਿਰਪਾਨਾਂ ਨਾਲ ਵਾਰ ਕੀਤੇ ਅਤੇ ਮੇਰੇ ਨਾਲ ਵੀ ਧੱਕਾ ਮੁੱਕੀ ਕੀਤੀ। ਬਜ਼ੁਰਗ ਮਾਤਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਉਧਰ ਦੂਸਰੇ ਪਾਸੇ ਜਦੋਂ ਜਾਂਚ ਅਧਿਕਾਰੀ ਕਲਦੀਪ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਹਾਈਕੋਰਟ ਵਿੱਚ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਪਿੰਡ ਚੱਕਰ ਦੇ ਐਨਆਰਆਈ ਗਰਨਾਮ ਸਿੰਘ ਦੇ ਘਰ ‘ਤੇ ਨਿਗਰਾਨੀ ਲਈ ਲਗਾਏ ਕੈਮਰਿਆਂ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ‘ਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਵਿਚੋਂ ਇਕ ਵਿਅਕਤੀ ਪੁਲਿਸ ਵਿਭਾਗ ਵਿੱਚ ਕੰਮ ਕਰਦਾ ਹੈ, ਉਸ ‘ਤੇ ਮਾਮਲਾ ਦਰਜ ਕਰ ਲਿਆ ਹੈ।