Home » ਜਲੰਧਰ ਚ ਝੰਡਾ ਮਾਰਚ ਕੱਢਣ ਸਬੰਧੀ ਪ ਸ ਸ ਫ ਫਿਰੋਜ਼ਪੁਰ ਦੀ ਅਹਿਮ ਮੀਟਿੰਗ

ਜਲੰਧਰ ਚ ਝੰਡਾ ਮਾਰਚ ਕੱਢਣ ਸਬੰਧੀ ਪ ਸ ਸ ਫ ਫਿਰੋਜ਼ਪੁਰ ਦੀ ਅਹਿਮ ਮੀਟਿੰਗ

 ਸ਼ਿਕਾਗੋ ਦੇ ਸ਼ਹੀਦਾਂ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ : ਗੁਰਦੇਵ ਸਿੰਘ ਸਿੱਧੂ /ਜਗਦੀਪ ਸਿੰਘ ਮਾਂਗਟ

by Rakha Prabh
192 views

ਫਿਰੋਜ਼ਪੁਰ 19 ਅਪ੍ਰੈਲ – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22/ ਬੀ ਚੰਡੀਗੜ੍ਹ ਦੇ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਾਹਿਬ ਫਿਰੋਜ਼ਪੁਰ ਵਿਖੇ ਬਾਅਦ ਦੁਪਹਿਰ ਹੋਈ। ਮੀਟਿੰਗ ਦੀ ਸ਼ੁਰੂਆਤ ਜ਼ਿਲਾ ਜਰਨਲ ਸਕੱਤਰ ਇੰਝ ਜਗਦੀਪ ਸਿੰਘ ਮਾਂਗਟ ਨੇ ਮਲਾਜਮ ਹੱਕਾਂ ਸਬੰਧੀ ਵੱਖ ਵੱਖ ਮਤੇ ਪੜ੍ਹ ਕੇ ਕੀਤੀ। ਮੀਟਿੰਗ ਦੌਰਨ ਮਤਾ ਪਾਸ ਕਰਦਿਆ ਇਕ ਮਈ ਨੂੰ ਆਲ ਇੰਪਲਾਈਜ ਕੋਆਡੀਨੈਸਨ ਕਮੇਟੀ ਫਿਰੋਜ਼ਪੁਰ ਵੱਲੋਂ ਨੋਰਦਨ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜਿਲ੍ਹਾ ਜਰਨਲ ਸਕੱਤਰ ਜਗਦੀਪ ਸਿੰਘ ਮਾਂਗਟ, ਸੀਨੀਅਰ ਮੀਤ ਪ੍ਰਧਾਨ ਰਾਜੀਵ ਹਾਡਾ , ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ, ਗੁਰਪ੍ਰੀਤ ਸਿੰਘ ਇੰਜੀਨੀਅਰਿੰਗ ਕਾਲਜ ਫਿਰੋਜ਼ਪੁਰ, ਮਹਿੰਦਰ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਪਸਸਫ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਟਾਲ ਮਟੋਲ ਕਰਨ ਵਾਲੀ ਨੀਤੀ ਖ਼ਿਲਾਫ਼ ਜਲੰਧਰ ਵਿਖੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਝੰਡਾ ਮਾਰਚ ਕੱਢਿਆ ਜਾ ਰਿਹਾ ਹੈ ਵਿੱਚ ਸ਼ਾਮਲ ਹੋਣ ਲਈ ਵੱਡੀ ਪੱਧਰ ਤੇ ਮੁਲਾਜ਼ਮ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਕ ਮਈ ਨੂੰ ਵੱਖ ਵੱਖ ਦਫ਼ਤਰਾਂ ਦੇ ਗੇਟਾਂ ਅੱਗੇ ਸ਼ਿਕਾਗੋ ਉ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਲਾਲ ਝੰਡੇ ਲਹਿਰਾਏ ਜਾਣਗੇ ਉਪਰੰਤ ਰੇਲਵੇ ਸਟੇਸ਼ਨ ਫਿਰੋਜ਼ਪੁਰ ਵਿਖੇ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੀਟਿੰਗ ਵਿੱਚ ਸ਼ੇਰ ਸਿੰਘ, ਜੋਗਿੰਦਰ ਸਿੰਘ ਕਮੱਗਰ, ਅਜੀਤ ਸਿੰਘ ਜੰਗਲਾਤ ਵਿਭਾਗ, ਪੰਮਾ ਸਿੰਘ, ਸੁਲੱਖਣ ਸਿੰਘ ਮੱਖੂ,ਰਾਜ ਕੁਮਾਰ ਜਲ ਸਰੋਤਾਂ ਵਿਭਾਗ,ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ, ਗੁਰਮੀਤ ਸਿੰਘ ਜੰਮੂ ਜ਼ਿਲ੍ਹਾ ਪ੍ਰੈਸ ਸਕੱਤਰ ਪਸਸਫ, ਦਰਸ਼ਨ ਸਿੰਘ ਭੁੱਲਰ, ਮਨਜੀਤ ਸਿੰਘ, ਸੰਜੀਵ ਕੁਮਾਰ ਕਲਰਕ , ਕੌਰ ਸਿੰਘ ਸਿਹਤ ਵਿਭਾਗ ,ਦਮਨ ਸ਼ਰਮਾ ਮਿਉਂਸਪਲ ਕਰਮਚਾਰੀ ਯੂਨੀਅਨ, ਹਰਬੰਸ ਸਿੰਘ, ਸੰਜੀਵ ਕੁਮਾਰ, ਪ੍ਰੇਮ ਕਾਮਰਾ, ਰਮੇਸ ਸਾਬਕਾ ਬਲਾਕ ਪ੍ਰਧਾਨ ਪਸਸਫ ਫਿਰੋਜ਼ਪੁਰ ਆਦਿ ਆਗੂ ਹਾਜਰ ਸਨ।

Related Articles

Leave a Comment