Home » ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਸ਼ਹੂਰ ਕਲਾਂ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਸ਼ਹੂਰ ਕਲਾਂ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

by Rakha Prabh
88 views
ਅੰਮ੍ਰਿਤਸਰ, 28 ਅਪ੍ਰੈਲ -ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੁੰਦਾ ਹੈ। ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਫੜ੍ਹੇ ਜਾਣ ’ਤੇ ਵੀ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਜ਼ਾਵਾਂ ਤੋਂ ਬਚ ਜਾਂਦੇ ਹਨ, ਜਿਸ ਨਾਲ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।

Related Articles

Leave a Comment