Home » ਅੰਮ੍ਰਿਤਪਾਲ ਨੇ ਜੇਲ੍ਹ ਤੋਂ ਲਿਖੀ ਚਿੱਠੀ, ‘ਮੇਰੇ ਹੌਸਲੇ ਘੱਟ ਨਹੀਂ ਹੋਏ ’, ਸਰਕਾਰ ’ਤੇ ਲਾਏ ਗੰਭੀਰ ਦੋਸ਼

ਅੰਮ੍ਰਿਤਪਾਲ ਨੇ ਜੇਲ੍ਹ ਤੋਂ ਲਿਖੀ ਚਿੱਠੀ, ‘ਮੇਰੇ ਹੌਸਲੇ ਘੱਟ ਨਹੀਂ ਹੋਏ ’, ਸਰਕਾਰ ’ਤੇ ਲਾਏ ਗੰਭੀਰ ਦੋਸ਼

by Rakha Prabh
41 views
ਡਿਬਰੂਗੜ੍ਹ, 28 ਅਪੈ੍ਰਲ (ਯੂ. ਐਨ. ਆਈ.)-ਅਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ‘ਵਾਰਿਸ ਪੰਜਾਬ ਦੇ’ ਦੇ ਸਾਥੀਆਂ ਸਮੇਤ ਵੀਰਵਾਰ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕੀਤੀ। ਇਨ੍ਹਾਂ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਕਾਰਜਕਾਰਨੀ ਮੈਂਬਰ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਅਤੇ ਇਕ ਹੋਰ ਵਕੀਲ ਸਿਮਰਨਜੀਤ ਸਿੰਘ ਵੀ ਮੌਜੂਦ ਸਨ। ਅੰਮ੍ਰਿਤਪਾਲ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਅੰਮ੍ਰਿਤਪਾਲ ਨੇ ਜੇਲ੍ਹ ਅੰਦਰ ਸਿਆਲਕਾ ਨੂੰ ਗੁਰਮੁਖੀ ਵਿਚ ਲਿਖਿਆ ਇਕ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪਰਮਾਤਮਾ ਦੀ ਬਖਸ਼ਿਸ਼ ਸਦਕਾ ਮੈਂ ਇੱਥੇ ‘ਚੜ੍ਹਦੀ ਕਲਾ’ ਵਿਚ ਹਾਂ (ਮੇਰੇ ਹੌਸਲੇ ਬੁਲੰਦ ਹਨ)। ਆਪਣੀ ਸੰਸਥਾ ਦੇ ਮੈਂਬਰਾਂ ਵਿਰੁੱਧ ਦਰਜ ਕੇਸਾਂ ਦਾ ਹਵਾਲਾ ਦਿੰਦੇ ਹੋਏ, ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ’ਤੇ ਸਿੱਖਾਂ ਵਿਰੁੱਧ ‘‘ਬਹੁਤ ਸਾਰੇ ਝੂਠੇ ਕੇਸ’’ ਦਰਜ ਕਰਨ ਦਾ ਦੋਸ਼ ਲਗਾਇਆ। ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਅੰਮ੍ਰਿਤਪਾਲ ਤੇ ਹੋਰ ਮੈਂਬਰਾਂ ਖ਼?ਲਾਫ਼ ਸਿਆਸੀ ਲਾਹਾ ਲੈਣ ਲਈ ਕਾਰਵਾਈ ਕੀਤੀ ਗਈ ਹੈ। ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਹੀ ਸਮੇਂ ’ਤੇ ਆਈ ਹੈ। ਉਸਨੇ ਅਮਰੀਕਾ ਤੋਂ ਫੰਡ ਲੈਣ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੂੰ ਵੀ ਬਦਨਾਮ ਕਰ ਰਿਹਾ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਸਮੇਂ ਬਹੁਤ ਹੀ ਸਮਝਦਾਰੀ ਨਾਲ ਕੰਮ ਕੀਤਾ ਹੈ। ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਈ। ਪੁਲਿਸ ਨੇ ਉਸ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਰਹਿੰਦਿਆਂ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ।

Related Articles

Leave a Comment