Home » Punjab Crime: NIA ਦੀ ਪੰਜਾਬ ‘ਚ Target Killers ਕਰਨ ਵਾਲਿਆਂ ‘ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

Punjab Crime: NIA ਦੀ ਪੰਜਾਬ ‘ਚ Target Killers ਕਰਨ ਵਾਲਿਆਂ ‘ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

NIA ਨੇ ਪੰਜਾਬ 'ਚ ਟਾਰਗੇਟ ਕਿਲਿੰਗ ਕਰਨ ਵਾਲੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

by Rakha Prabh
71 views

ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਕੈਨੇਡਾ ‘ਚ ਲੁਕੇ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪੁਜਾਰੀ ਕਤਲ ਕੇਸ ਵਿੱਚ ਵਿਸ਼ੇਸ਼ ਐਨਆਈਏ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੱਲਾ ਅਤੇ ਨਿੱਝਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜੇ ਇਹ ਦੋਵੇਂ ਮੁਲਜ਼ਮ ਅਦਾਲਤ ‘ਚ ਪੇਸ਼ ਨਾ ਹੋਏ ਤਾਂ 18 ਮਈ ਨੂੰ ਇਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।

ਦੋਸ਼ੀਆਂ ਦੇ ਘਰਾਂ ‘ਤੇ ਲਾਏ ਨੋਟਿਸ

ਅੱਤਵਾਦੀਆਂ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਤੇ ਹਰਦੀਪ ਸਿੰਘ ਨਿੱਝਰ ਦੇ ਘਰਾਂ ‘ਤੇ ਨੋਟਿਸ ਲਾਏ ਗਏ ਹਨ। ਇਸ ਤੋਂ ਇਲਾਵਾ ਵੈੱਬਸਾਈਟ ਅਤੇ ਸੰਚਾਰ ਦੇ ਹੋਰ ਸਾਧਨਾਂ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜੇਕਰ ਇਹ ਮੁਲਜ਼ਮ ਇੱਕ ਮਹੀਨੇ ਦੇ ਅੰਦਰ ਅਦਾਲਤ ਵਿੱਚ ਪੇਸ਼ ਨਾ ਹੋਏ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

 

NIA ਨੇ ਨਿੱਝਰ ‘ਤੇ 10 ਲੱਖ ਦਾ ਰੱਖਿਆ ਸੀ ਇਨਾਮ 

 

ਦੱਸ ਦਈਏ ਕਿ ਦੋਵੇਂ ਮੁਲਜ਼ਮ ਮੋਗਾ ਅਤੇ ਜਲੰਧਰ ਨੇੜੇ ਪਿੰਡਾਂ ਦੇ ਵਸਨੀਕ ਹਨ। ਸਾਲ 2021 ‘ਚ ਜਲੰਧਰ ‘ਚ ਹਿੰਦੂ ਪੁਜਾਰੀ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਸੀ ਪਰ ਇਹ ਮਾਮਲਾ ਟਾਰਗੇਟ ਕਿਲਿੰਗ ਨਾਲ ਸਬੰਧਤ ਹੋਣ ‘ਤੇ NIA ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ 8 ਅਕਤੂਬਰ 2021 ਨੂੰ ਮਾਮਲਾ ਦਰਜ ਕਰਦੇ ਹੋਏ NIA ਨੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਹਰਦੀਪ ਸਿੰਘ ਨਿੱਝਰ, ਗਗਨਦੀਪ ਸਿੰਘ ਸਣੇ ਕਈ ਲੋਕਾਂ ਖਿਲਾਫ਼ ਚਾਰਜਸ਼ੀਟ ਦਾਖਲ ਕੀਤੀ ਸੀ। NIA ਨੇ ਭਗੌੜੇ ਹਰਦੀਪ ਸਿੰਘ ਨਿੱਝਰ ‘ਤੇ 10 ਲੱਖ ਦੇ ਇਨਾਮ ਦਾ ਐਲਾਨ ਕੀਤਾ ਸੀ। ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਕਈ ਧਾਰਮਿਕ ਆਗੂਆਂ ਦੇ ਕਤਲ ਹੋਏ ਸਨ। ਜਿਸ ਵਿੱਚ ਕਈ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ। ਜਦੋਂ ਜਾਂਚ ਕੀਤੀ ਗਈ ਤਾਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਕਿ ਕਤਲ ਕਾਂਡ ਦੀ ਕੜੀ ਵਿਦੇਸ਼ਾਂ ਨਾਲ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ।

Related Articles

Leave a Comment