ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਦੁੱਖ ਭੰਜਨ ਸਰ ਖੁਖਰਾਣਾ ਮੋਗਾ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਅਤੇ ਹੋਰ ਪਵਿੱਤਰ ਅਸਥਾਨਾਂ ਦੀ ਯਾਤਰਾ ਲਈ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਅਗਵਾਈ ਹੇਠ 40 ਦੇ ਕਰੀਬ ਸੰਗਤਾਂ ਦਾ ਜਥਾ ਖਾਲਸਾਹੀ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਇਸ ਮੌਕੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਦਾਰ ਗੁਰਦੁਆਰਾ ਸ੍ਰੀ ਦੁੱਖ ਭੰਜਨ ਸਰ ਖੁਖਰਾਣਾ ਅਤੇ ਜਗਤਾਰ ਸਿੰਘ ਸਰਪੰਚ ਕੱਚਰਭੰਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਥੇ ਵਿੱਚ ਚਾਲੀ ਦੇ ਲੱਗਭੱਗ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਤਪ ਅਸਥਾਨ ਅਤੇ ਤਖ਼ਤ ਸ੍ਰੀ ਅਬਚਲ ਨਗਰ ਨੰਦੇੜ ਸਾਹਿਬ, ਹਜ਼ੂਰ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਧਮਧਾਨ ਸਹਿਬ ਗਵਾਲੀਅਰ , ਸ਼ਿਵਪੁਰੀ ਬਹਾਰਨਪੁਰ ਆਦਿ ਦੇ ਦਰਸ਼ਨ ਦਿਦਾਰੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਜੱਥੇ ਵਿਚ ਬੀਬੀਆਂ ਅਤੇ ਸਿੰਘਾਂ ਸਮੇਤ ਲਗਭਗ ਚਾਲੀ ਦੇ ਕਰੀਬ ਸੰਗਤਾਂ ਦਰਸ਼ਨ ਦਿਦਾਰੇ ਕਰਨ ਲਈ ਜਾ ਰਹੀਆਂ ਹਨ। ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਕਿਹਾ ਕਿ ਇਹ ਜਥਾ ਜੋ ਗੁਰਦੁਆਰਾ ਦੁੱਖਭੰਜਨਸਰ ਸਾਹਿਬ ਖੁਖਰਾਣਾ ਤੋ ਯਾਤਰਾ ਦੀ ਅਰੰਭਤਾ ਹੋਈ ਹੈ ਇਹ ਜਥਾ ਵੱਖ ਸ਼ਹਿਰਾਂ ਦੇ ਵਿੱਚ ਵਿਚਰਦਾ ਹੋਇਆ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰਦਾ ਹੋਇਆ ਸਹਿਜ ਮਤੇ ਨਾਲ ਸ੍ਰੀ ਹਜੂਰ ਸਾਹਿਬ ਵਿਖੇ ਪਹੁੰਚੇਗਾ ਅਤੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਤਪ ਅਸਥਾਨ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲ ਬਣਾਵਗਾ । ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਜੀਵਨ ਕਾਲ ਦੌਰਾਨ ਪੰਜਾ ਤਖਤਾਂ ਦੇ ਦਰਸ਼ਨ ਦੀਦਾਰੇ ਕਰਨੇ ਚਾਹੀਦੇ ਹਨ ਅਤੇ ਪੰਜਾ ਬਾਣੀਆਂ ਦੇ ਪਾਠ ਕਰਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮ੍ਰਿਤਪਾਨ ਕਰਕੇ ਆਪਣਾ ਜੀਵਨ ਸਫ਼ਲ ਤੇ ਉਸਾਰੂ ਸੋਚ ਦਾ ਧਾਰਨੀ ਬਣਨਾ ਚਾਹੀਦਾ ਹੈ।