Home » ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ!

ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ!

ਮਾਨ ਸਰਕਾਰ ਨੇ ਲੋਕਾਂ ਦਾ ਪੈਸਾ ਵਾਪਸ ਕਰਨ ਦੀ ਖਿੱਚੀ ਤਿਆਰੀ

by Rakha Prabh
82 views
ਚੰਡੀਗੜ੍ਹ, 6 ਮਈ -ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਰੋੜਾਂ ਰੁਪਏ ਹੜਪਣ ਵਾਲੀ ਪਰ ਕੰਪਨੀ ਖਿਲਾਫ ਬੋਲਦਿਆਂ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਰਾਜ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਪ੍ਰੇਸ਼ਾਨੀਆਂ ਦੂਰ ਕਰ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲਵੇਗੀ। ਇਸ ਸਬੰਧੀ 3M ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੀ.ਐੱਮ. ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਲੋਕਾਂ ਦੀ ਹੜਪੀ ਗਈ ਪੂਰੀ ਰਕਮ ਉਨ੍ਹਾਂ ਨੂੰ ਵਾਪਸ ਕਰਨ ਦਾ ਰਸਤਾ ਲੱਭਿਆ ਜਾਏਗਾ। ਇਸ ਸਬੰਧੀ ਉਨ੍ਹਾਂ ਨੇ ਛੇਤੀ ਹੀ ਵਿਸਥਾਰ ਨਾਲ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਮਾਮਲੇ ਦੀ ਹਾਈ ਲੈਵਲ ਇਨਕੁਆਰੀ ਵੀ ਕਰਵਾ ਚੁੱਕੀ ਹੈ। ਜਾਂਚ ਕਰਾਉਣ ਦੀ ਜਾਣਕਾਰੀ ਸੀ.ਐੱਮ. ਭਗਵੰਤ ਮਾਨ ਨੇ ਖੁਦ ਦਿੱਤੀ ਸੀ। ਉਨ੍ਹਾਂ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨ ਦੀ ਗੱਲ ਕਹੀ ਸੀ। ਕਰੀਬ 9 ਮਹੀਨੇ ਪਹਿਲਾਂ ਵੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਜਾਣਕਾਰੀ ਦੇਣ ਦੀ ਗੱਲ ਕਹੀ ਸੀ। ਪੰਜਾਬ ਵਿੱਚ ਕਰੀਬ 10 ਲੱਖ ਲੋਕ ਪਰਲ ਗਰੁੱਪ ਦੀ ਠੱਗੀ ਦਾ ਸ਼ਿਕਾਰ ਦੱਸੇ ਗਏ ਹਨ। ਇਸ ਤੋਂ ਪਹਿਲਾਂ ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਲੋਢਾ ਕਮੇਟੀ ਨੂੰ ਸਹਿਯੋਗ ਕਰਨ ਦੀ ਗੱਲ ਸਾਹਮਣੇ ਆਈ ਸੀ। ਇਸ ਤਹਿਤ ਪਰਲ ਗਰੁੱਪ ਦੀ ਪ੍ਰਾਪਰਟੀ ਵੇਚ ਕੇ ਨਿਵੇਸ਼ਕਾਂ ਨੂੰ ਉਨ੍ਹਾਂ ਦਾ ਪੈਸਾ ਵਾਪਸ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਜ਼ਿਕਰਯੋਗ ਹੈ ਕਿ ਲੋਢਾ ਕਮੇਟੀ ਦੇ ਕੋਲ ਕਰੀਬ ਡੇਢ ਲੱਖ ਨਿਵੇਸ਼ਕ ਪਹੁੰਚੇ ਅਤੇ ਇਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਪ੍ਰਾਪਰਟੀ ਨੀਲਾਮ ਕਰਨ ਨੂੰ ਕਿਹਾ ਗਿਆ ਸੀ। ਪਰਲ ਗਰੁੱਪ ‘ਤੇ ਦੋਸ਼ ਹੈ ਕਿ ਉਸ ਨੇ ਦੇਸ਼ ਵਿੱਚ ਕਰੀਬ 5.50 ਕਰੋੜ ਲੋਕਾਂ ਤੋਂ ਗਰੁੱਪ ਵਿੱਚ ਨਿਵੇਸ਼ ਕਰਾਏ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਦੀ ਕਮਾਈ ਕੀਤੀ, ਪਰ ਨਿਵੇਸ਼ਕਾਂ ਨੂੰ ਫਰਜ਼ੀ ਅਲਾਟਮੈਂਟ ਲੈਟਰ ਫੜਾ ਕੇ ਕੰਪਨੀ ਵੱਲੋਂ ਪੈਸਾ ਹੜਪ ਲਿਆ ਗਿਆ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹਿੰਦਿਆਂ ਪਰਲ ਗਰੁੱਪ ਦੀ ਧੋਖਾਧੜੀ ਦਾ ਮਾਮਲਾ ਸੰਸਦ ‘ਚ ਉਠਾਇਆ ਸੀ। ਜਦੋਂ ਤੋਂ ਮਾਨ ਦੇ ਮੁੱਖ ਮੰਤਰੀ ਬਣੇ ਹਨ, ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਰਲ ਗਰੁੱਪ ਦੇ ਦੋਸ਼ੀ ਮਾਲਕ ਨਿਰਮਲ ਸਿੰਘ ਭੰਗੂ ਨੂੰ ਸਰਕਾਰ ਨੇ ਜਨਵਰੀ ਮਹੀਨੇ ਗ੍ਰਿਫਤਾਰ ਕਰ ਲਿਆ ਸੀ।

Related Articles

Leave a Comment