ਬੰਗਲੌਰ, 10 ਮਈ –
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਬਾਅਦ ਦੁਪਹਿਰ 1 ਵਜੇ ਤੱਕ 37.25 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਵੋਟਰ ਭਾਰੀ ਉਤਸ਼ਾਹ ਨਾਲ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਰਹੇ ਹਨ। ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਮੁੱਖ ਮੁਕਾਬਲਾ ਕਾਂਗਰਸ ਤੇ ਭਾਜਪਾ ਵਿਚਾਲੇ ਹੈ।