Home » ਸਿਰਸਾ: ਪਹਿਲਵਾਨਾਂ ਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਰਾਣੀਆਂ ’ਚ ਕਿਸਾਨ ਮੰਚ ਨੇ ਪੱਕਾ ਮੋਰਚਾ ਲਗਾਇਆ

ਸਿਰਸਾ: ਪਹਿਲਵਾਨਾਂ ਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਰਾਣੀਆਂ ’ਚ ਕਿਸਾਨ ਮੰਚ ਨੇ ਪੱਕਾ ਮੋਰਚਾ ਲਗਾਇਆ

by Rakha Prabh
35 views

ਸਿਰਸਾ, 10 ਮਈ

ਦਿੱਲੀ ਜੰਤਰ ਮੰਤਰ ’ਤੇ ਧਰਨੇ ’ਤੇ ਬੈਠੇ ਪਹਿਲਾਵਾਨਾਂ ਤੇ ਕਿਸਾਨਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਹਰਿਆਣਾ ਕਿਸਾਨ ਮੰਚ ਦੇ ਬੈਨਰ ਹੇਠ ਕਿਸਾਨਾਂ ਨੇ ਰਾਣੀਆਂ ’ਚ ਪੱਕਾ ਮੋਰਚਾ ਤਹਿਤ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।

ਰਾਣੀਆਂ ’ਚ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਆਗੂਆਂ ਨੇ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਨੂੰ ਸਾਰੇ ਆਹੁਦਿਆਂ ਤੋਂ ਬਰਖਾਸਤ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਏ। ਰਾਣੀਆਂ ਖੇਤਰ ’ਚ ਮੀਂਹ ਤੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਏ। ਰਾਣੀਆਂ ਨੂੰ ਤਹਿਸੀਲ ਦਾ ਦਰਜਾ ਦਿੱਤਾ ਜਾਏ। ਕਿਸਾਨ ਮੰਚ ਦੇ ਸੂਬਾਈ ਮੀਤ ਪ੍ਰਧਾਨ ਜਿੰਦਾ ਸਿੰਘ ਨਾਨੂਆਣਾ ਨੇ ਕਿਹਾ ਕਿ ਦਿੱਲੀ ਜੰਤਰ ਮੰਤਰ ’ਤੇ ਪਹਿਲਾਵਾਨ ਇਨਸਾਫ ਲਈ ਪਿਛਲੇ ਕਈ ਦਿਨਾਂ ਤੋਂ ਧਰਨਾ ਲਾ ਕੇ ਬੈਠੇ ਹਨ ਪਰ ਸਰਕਾਰ ਦੇ ਕੰਨਾਂ ਉਤੇ ਕੋਈ ਜੂੰ ਨਹੀਂ ਸਰਕ ਰਹੀ ਹੈ। ਇਸ ਮੌਕੇ ’ਤੇ ਕਿਸਾਨ ਮੰਚ ਦੇ ਆਗੂ ਲੱਖਾ ਸਿੰਘ ਅਲੀਕਾਂ, ਬਲਵੰਤ ਸਿੰਘ, ਹੈਪੀ ਭਿੰਡਰ, ਮਨਮੋਹਨ ਸਿੰਘ, ਰਾਜੇਸ਼ ਨਾਨੂਆਣਾ, ਹੈਪੀ ਰਾਣੀਆਂ, ਸਤਨਾਮ ਚੰਦ ਸਮੇਤ ਕਈ ਕਿਸਾਨ ਮੌਜੂਦ ਸਨ।

Related Articles

Leave a Comment