ਫਿਰੋਜ਼ਪੁਰ 12 ਮਈ ( ਗੁਰਪ੍ਰੀਤ ਸਿੰਘ ਸਿੱਧੂ) ਸੂਫੀ ਸੰਤ ਸਮਾਜ ਪੰਜਾਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਸੰਤ ਬਾਬਾ ਪਰਮਜੀਤ ਸਿੰਘ ਲਿਬਨਾਨ ਵਾਲਿਆਂ ਦੀ ਪ੍ਰਧਾਨਗੀ ਹੇਠ ਗੁੱਗਾ ਮਾੜੀ ਮੰਦਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਵੱਖ ਵੱਖ ਸੰਸਥਾਵਾਂ ਦੇ ਸੰਤਾਂ ਮਹਾਂਪੁਰਸ਼ਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸੂਫੀ ਸੰਤ ਸਮਾਜ ਪੰਜਾਬ ਦੇ ਮਕਸਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸੰਸਥਾ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਫ਼ੀ ਸੰਤ ਸਮਾਜ ਲੋਕ ਭਲਾਈ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸੰਤਾਂ ਮਹਾਂਪੁਰਸ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੂੰ ਸੰਸਥਾ ਵਿੱਚ ਬਣਦੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ। ਇਸ ਦੌਰਾਨ ਮੀਟਿੰਗ ਵਿੱਚ ਸੂਫ਼ੀ ਸੰਤ ਸਮਾਜ ਪੰਜਾਬ ਦੇ ਪਵਨ ਕੁਮਾਰ ਪੰਮਾ ਮੁੱਖ ਸੇਵਾਦਾਰ ਗੁੱਗਾ ਮੈਡੀ ਮੰਦਰ ਫਿਰੋਜ਼ਪੁਰ, ਜ਼ਿਲ੍ਹਾ ਮੋਗਾ ਦੇ ਵਾਇਸ ਪ੍ਰਧਾਨ ਸ਼ਿੰਦਾ ਸਿੰਘ ਨੱਥੂਵਾਲਾ ਗਰਬੀ , ਗੁਰਦੇਵ ਸਿੰਘ, ਕੁਲਦੀਪ ਸਿੰਘ, ਬਾਬਾ ਲੱਕੀ ਲੱਗੇਆਣਾ ਆਦਿ ਹਾਜ਼ਰ ਸਨ।
ਫਿਰੋਜ਼ਪੁਰ ਵਿਖੇ ਗੁੱਗਾ ਮੈਡੀ ਮੰਦਰ ਚ ਸੂਫ਼ੀ ਸੰਤ ਸਮਾਜ ਪੰਜਾਬ ਦੀ ਅਹਿਮ ਮੀਟਿੰਗ ਹੋਈ
ਸੂਫ਼ੀ ਸੰਤ ਸਮਾਜ ਲੋਕ ਭਲਾਈ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ: ਸੰਤ ਬਾਬਾ ਪਰਮਜੀਤ ਸਿੰਘ ਲਿਬਨਾਨ ਵਾਲੇ
previous post