ਜੰਡਿਆਲਾ ਗੁਰੂ, 13 ਮਈ GURMEET SINGH RAJA
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਜੰਡਿਆਲਾ ਗੁਰੂ ਨੂੰ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਬਾਬਾ ਹੰਦਾਲ ਦੀ ਯਾਦ ਵਿੱਚ ਬਣਨ ਵਾਲੇ ਵੱਡੇ ਗੇਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਉਸ ਹਸਤੀ ਦੀ ਯਾਦ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿੰਨਾ ਸਦਕਾ ਜੰਡਿਆਲਾ ਨੂੰ ਗੁਰੂ ਦਾ ਦਰਜਾ ਮਿਲਿਆ। ਉਨ੍ਹਾਂ ਦੱਸਿਆ ਕਿ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਗੇਟ 24 ਫੁੱਟ ਚੌੜਾ ਅਤੇ 33 ਫੁੱਟ ਉੱਚਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਗੇਟ ਨੂੰ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਜੰਡਿਆਲਾ ਗੁਰੂ ਨੂੰ ਦਰਸ਼ਨੀ ਦਿੱਖ ਪ੍ਦਾਨ ਕਰਨ ਦੀ ਹੈ ਅਤੇ ਇਸ ਕੜੀ ਤਹਿਤ ਪਹਿਲਾਂ ਯੂਨੇਸਕੋ ਦੀ ਵਿਰਾਸਤੀ ਕੰਮਾਂ ਦੀ ਸੂਚੀ ਵਿੱਚ ਸ਼ਾਮਿਲ ਸਾਡੇ ਸ਼ਹਿਰ ਦੇ ਮਾਣ ਠਠਿਆਰਾਂ ਵਾਲੀ ਗਲੀ ਨੂੰ ਵਿਕਸਤ ਕੀਤਾ ਗਿਆ ਹੈ। ਇਸ ਮੌਕੇ ਬਾਬਾ ਪਰਮਾਨੰਦ ਜੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਨੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਉਤੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦੇ ਇਸ ਲੋਕ ਫੈਸਲੇ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵੱਲੋਂ ਲਏ ਲੋਕ ਹਿੱਤੂ ਫੈਸਲਿਆਂ ਦੇ ਨਾਲ ਖੜੇ ਹਨ।