Home » ਸੰਪਰਕ ਸੜਕਾਂ ਦੀ ਚੌੜਾਈ 18 ਫੁੱਟ ਕੀਤੀ ਜਾਵੇਗੀ – ਈ ਟੀ ਓ

ਸੰਪਰਕ ਸੜਕਾਂ ਦੀ ਚੌੜਾਈ 18 ਫੁੱਟ ਕੀਤੀ ਜਾਵੇਗੀ – ਈ ਟੀ ਓ

ਬੁੱਟਰ ਸਿਵੀਆਂ ਤੋਂ ਗੱਗੜਭਾਣਾ ਸੜਕ ਦੇ ਕੰਮ ਕਰਵਾਇਆ ਸ਼ੁਰੂ

by Rakha Prabh
17 views
ਅੰਮ੍ਰਿਤਸਰ, 13  ਮਈ: GURMEET SINGH RAJA 
  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਸੜਕੀ ਸੁਵਿਧਾਵਾਂ ਮਿਲ ਸਕਣਗੀਆਂ। 
  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ ਬੁਟਰ ਸਿਵੀਆਂ ਤੋਂ ਗਗੜਭਾਣਾ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸੂਬੇ ਭਰ ਵਿੱਚ ਪਿੰਡਾਂ ਨੂੰ ਮਿਲਾਉਂਦੀਆਂ ਸੰਪਰਕ ਸੜਕਾਂ ਚੌੜੀਆਂ ਕੀਤੀਆਂ ਜਾ ਰਹੀਆਂ ਹਨ। 
ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਵਿੱਚ ਵੀ ਸੜਕਾਂ ਦਾ ਜਾਲ  ਵਿਛਾਇਆ ਜਾ ਰਿਹਾ ਹੈ ਅਤੇ  ਇੰਨਾ ਕੰਮਾਂ ਉਤੇ ਕਰੋੜਾਂ ਰੁਪਏ ਖਰਚ ਆਉਣਗੇ। 
ਉਨ੍ਹਾਂ ਦੱਸਿਆ ਕਿ ਕਈ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਇਨ੍ਹਾਂ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ। 
  ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਇਸ ਸਮੇਂ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਮੁੱਖ ਉਦੇਸ਼ ਹੈ। 
——

Related Articles

Leave a Comment