Home » ਨਵੇਂ ਚੁਣੇ ਸੰਸਦ ਮੈਂਬਰ ਰਿੰਕੂ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ

ਨਵੇਂ ਚੁਣੇ ਸੰਸਦ ਮੈਂਬਰ ਰਿੰਕੂ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ

ਪੰਜਾਬ ਨਾਲ ਸਬੰਧਤ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

by Rakha Prabh
58 views

ਨਵੀਂ ਦਿੱਲੀ, 14 ਮਈ

ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਇੱਥੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਵਿਕਾਸ ਸਬੰਧੀ ਯੋਜਨਾਵਾਂ ’ਤੇ ਚਰਚਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਿੰਕੂ ਅੱਜ ਸਵੇਰੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਸੰਸਦ ਮੈਂਬਰ ਸੰਜੈ ਸਿੰਘ ਅਤੇ ਅਸ਼ੋਕ ਮਿੱਤਲ ਵੀ ਹਾਜ਼ਰ ਸਨ।

ਮੀਟਿੰਗ ਮਗਰੋਂ ਧੰਨਵਾਦ ਕਰਦਿਆਂ ਰਿੰਕੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਸਦਕਾ ਹੀ ਉਹ ਜਲੰਧਰ ਲੋਕ ਸਭਾ ਚੋਣ ਜਿੱਤਣ ਦੇ ਯੋਗ ਹੋਏ ਹਨ। ਉਨ੍ਹਾਂ ਭਗਵੰਤ ਮਾਨ ਦੀ ਭੂਮਿਕਾ ਬਾਰੇ ਵੀ ਗੱਲਬਾਤ ਕੀਤੀ ਅਤੇ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਦਾ ਸਿਹਰਾ ਪਿਛਲੇ ਇੱਕ ਸਾਲ ਦੌਰਾਨ ਪਾਰਟੀ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਸਿਰ ਬੰਨ੍ਹਿਆ।  ਸੰਸਦ ਮੈਂਬਰ ਨੇ ਨਿਰਮਾਣ ਅਧੀਨ ਫਲਾਈਓਵਰਾਂ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਨ ’ਤੇ ਜ਼ੋਰ ਦਿੱਤਾ। ਉਨ੍ਹਾਂ ਆਦਮਪੁਰ ਹਵਾਈ ਅੱਡੇ ਦੇ ਰੁਕੇ ਕੰਮ ਦਾ ਜ਼ਿਕਰ ਕਰਦਿਆਂ ਕਿਹਾ ਉਹ ਇਹ ਮੁੱਦੇ ਲੋਕ ਸਭਾ ਵਿੱਚ ਉਠਾਉਣਗੇ। ਸੁਸ਼ੀਲ ਰਿੰਕੂ ਨੇ ਕਿਹਾ, ‘‘ਭਾਵੇਂ ਕਿ ਮੈਂ ਬਹੁਤ ਥੋੜ੍ਹੇ ਸਮੇਂ ਲਈ ਚੁਣਿਆ ਗਿਆ ਹਾਂ, ਪਰ ਹਲਕੇ ਲਈ ‘ਆਪ’ ਦਾ ਰੋਡਮੈਪ ਮੇਰੇ ਮੌਜੂਦਾ ਕਾਰਜਕਾਲ ਅਤੇ ਲੰਬੇ ਸਮੇਂ ਲਈ ਹੋਵੇਗਾ।’’ -ਆਈਏਐੱਨਐੱਸ

Related Articles

Leave a Comment