ਵਿਕਾਸ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਵਾਂਗੇ – ਡਾ. ਨਿੱਜਰ
20 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 15 ਮਈ 2023–ਗੁਰਮੀਤ ਸਿੰਘ ਰਾਜਾ
ਜਲੰਧਰ ਵਿਖੇ ਹੋਈ ਜਿਮਨੀ ਚੋਣ ਦੌਰਾਨ ਲੋਕਾਂ ਨੇ ਆਪ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ 14 ਮਹੀਨਿਆਂ ਦੇ ਕਾਰਜਕਾਲ ਨੂੰ ਸਰਾਹਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਕੈਬਨਿਟ ਮੰਤਰੀ ਪੰਜਾਬ ਨੇ ਹਲਕਾ ਦੱਖਣੀ ਦੇ ਇਲਾਕੇ ਸੰਤ ਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ।
ਸ: ਨਿੱਜਰ ਨੇ ਕਿਹਾ ਕਿ ਵਿਕਾਸ ਵਜੋਂ ਸੂਬੇ ਨੂੰ ਮੋਹਰੀ ਸੂਬਾ ਬਣਾਵਾਂਗੇ ਅਤੇ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਸਿੱਖਿਆ ਦੇ ਨਾਲ ਨਾਲ ਸੂਬੇ ਦਾ ਵਿਕਾਸ ਕਰਨਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੰਤ ਨਗਰ ਇਲਾਕੇ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਹੋ ਰਹੀ ਸੀ। ਜਿਸਨੂੰ ਦੂਰ ਕਰਦਿਆਂ ਹੋਇਆਂ ਨਵਾਂ ਟਿਊਬਵੈਲ ਲਗਾ ਦਿੱਤਾ ਗਿਆ ਹੈ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿੱਲ ਜਾਵੇਗੀ। ਇਸ ਮੌਕੇ ਡਾ. ਨਿੱਜਰ ਵਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਮਿੱਥੇ ਸਮੇਂ ਦੇ ਅੰਦਰ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸ: ਬਲਵਿੰਦਰ ਸਿੰਘ, ਪ੍ਰਿੰਸ, ਸ੍ਰੀ ਅਸੀਸ ਕੁਮਾਰ, ਸ੍ਰੀ ਸਮੀਰ ਕੁਮਾਰ, ਸ: ਨਰਿੰਦਰ ਸਿੰਘ, ਸ੍ਰੀ ਸ਼ਿਵ ਕੁਮਾਰ, ਸ੍ਰੀ ਪ੍ਰੇਮ ਕੁਮਾਰ, ਸ੍ਰੀ ਗਗਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਹਾਜ਼ਰ ਸਨ।
ਕੈਪਸ਼ਨ : ਡਾ. ਇੰਦਰਬੀਰ ਸਿੰਘ ਨਿੱਜਰ ਕੈਬਨਿਟ ਮੰਤਰੀ ਪੰਜਾਬ ਨੇ ਹਲਕਾ ਦੱਖਣੀ ਦੇ ਇਲਾਕੇ ਸੰਤ ਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਦੇ ਹੋਏ।
===–