ਇਥੋਂ ਦੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐੱਸ ਘੁੰਮਣ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਦੇ ਕਾਰਜਕਾਲ ’ਚ ਵਾਧਾ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਪੰਜਾਬ ਸਰਕਾਰ ਦੀ ਸਿਫਾਰਸ਼ ’ਤੇ ਦੋਵੇਂ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਾਂ ਦੀ ਮਿਆਦ ’ਚ ਵਾਧਾ ਕੀਤਾ ਹੈ।