ਮੋਗਾ/ ਬਾਘਾ ਪੁਰਾਣਾ 15 ਮਈ ( ਲਵਪ੍ਰੀਤ ਸਿੰਘ ਸਿੱਧੂ / ਕੇਵਲ ਸਿੰਘ ਘਾਰੂ/ ਅਜੀਤ ਸਿੰਘ) ਸੂਫੀ ਸੰਤ ਸਮਾਜ ਪੰਜਾਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਸੰਤ ਬਾਬਾ ਪਰਮਜੀਤ ਸਿੰਘ ਲਿਬਨਾਨ ਵਾਲਿਆਂ ਦੀ ਪ੍ਰਧਾਨਗੀ ਹੇਠ ਕੁਟੀਆ ਦੁੱਖ ਨਿਵਾਰਣ ਸਾਹਿਬ ਨਲਕੇ ਵਾਲੀ ਜਗ੍ਹਾ ਲੱਗੇਆਣਾ ਵਿਖੇ ਹੋਈ। ਮੀਟਿੰਗ ਵਿੱਚ ਸੂਫ਼ੀ ਸੰਤ ਸਮਾਜ ਪੰਜਾਬ ਦੇ ਸੂਬਾ ਜਰਨਲ ਸਕੱਤਰ ਸ਼ਿਵ ਕਰਨ ਸ਼ਰਮਾ ਤੋਂ ਇਲਾਵਾਂ ਸੰਸਥਾਵਾਂ ਦੇ ਸੰਤਾਂ ਮਹਾਂਪੁਰਸ਼ਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸੂਫੀ ਸੰਤ ਸਮਾਜ ਪੰਜਾਬ ਦੇ ਮਕਸਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸੂਫ਼ੀ ਸੰਤ ਸਮਾਜ ਪੰਜਾਬ ਸੰਸਥਾ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਫ਼ੀ ਸੰਤ ਸਮਾਜ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਮਾਜ ਵਿਚ ਕੰਮ ਕਰ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸੰਤਾਂ ਮਹਾਂਪੁਰਸ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਬਣਦਾ ਯੋਗ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸੰਸਥਾ ਵਿੱਚ ਬਣਦੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ। ਇਸ ਦੌਰਾਨ ਮੀਟਿੰਗ ਵਿੱਚ ਸੂਫ਼ੀ ਸੰਤ ਸਮਾਜ ਅਸ਼ਵਨੀ ਕੁਮਾਰ ਕਟਾਰੀਆ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਪਵਨ ਕੁਮਾਰ ਪੰਮਾ ਮੁੱਖ ਸੇਵਾਦਾਰ ਗੁੱਗਾ ਮੈਡੀ ਮੰਦਰ ਫਿਰੋਜ਼ਪੁਰ, ਜ਼ਿਲ੍ਹਾ ਮੋਗਾ ਦੇ ਵਾਇਸ ਪ੍ਰਧਾਨ ਸ਼ਿੰਦਾ ਸਿੰਘ ਨੱਥੂਵਾਲਾ ਗਰਬੀ , ਗੁਰਦੇਵ ਸਿੰਘ, ਕੁਲਦੀਪ ਸਿੰਘ, ਬਾਬਾ ਲੱਕੀ ਲੱਗੇਆਣਾ , ਸੇਵਾਦਾਰ ਬੋਹੜ ਸਿੰਘ,ਹਰਦੇਵ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ,ਬੰਤ ਰਾਮ ਸੇਵਾਦਾਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।