Home » ਭਾਈ ਵੀਰ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਖ਼ਬਰ ਸ਼ੇਅਰ ਕਰੋ

ਭਾਈ ਵੀਰ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਖ਼ਬਰ ਸ਼ੇਅਰ ਕਰੋ

by Rakha Prabh
84 views

ਨਵੀਂ ਦਿੱਲੀ, 16 ਮਈ

ਦਿਆਲ ਸਿੰਘ ਕਾਲਜ ਵਿੱਚ ਭਾਈ ਵੀਰ ਸਿੰਘ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ‘ਭਾਈ ਵੀਰ ਸਿੰਘ ਜੀਵਨ ਅਤੇ ਸਾਹਿਤ’ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਵਿਭਾਗ ਦੇ ਮੁਖੀ ਡਾ. ਕਮਲ ਜੀਤ ਸਿੰਘ ਨੇ ਇਸ ਪ੍ਰੋਗਰਾਮ ਦੀ ਰੂਪਰੇਖਾ ਪੇਸ਼ ਕਰਦਿਆਂ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਭਾਈ ਵੀਰ ਸਿੰਘ ਦੀ 150ਵੀਂ ਸ਼ਤਾਬਦੀ ਚੱਲ ਰਹੀ ਹੈ, ਇਸ ਲਈ ਦਿਆਲ ਕਾਲਜ ਨੇ ਇਹ ਪ੍ਰੋਗਰਾਮ ਕਰਵਾਉਣ ਦਾ ਉਪਰਾਲਾ ਕੀਤਾ ਹੈ। ਇਸ ਮੌਕੇ ਮੁੱਖ ਵਕਤਾ ਵੱਜੋਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਭਾਈ ਵੀਰ ਸਿੰਘ ਦੇ ਜੀਵਨ ਵੇਰਵਿਆਂ ਦੇ ਨਾਲ-ਨਾਲ ਭਾਈ ਸਾਹਿਬ ਦੀਆਂ ਕੁਝ ਕਵਿਤਾਵਾਂ ਨਾਲ ਵੀ ਸਰੋਤਿਆਂ ਨੂੰ ਜੋੜਨ ਦਾ ਉਪਰਾਲਾ ਕੀਤਾ। ਇਸ ਪ੍ਰੋਗਰਾਮ ਵਿਚ ਦੂਜੇ ਵਕਤਾ ਵੱਜੋਂ ਡਾ. ਹਰਜਿੰਦਰ ਸਿੰਘ, ਸੈਂਟਰਲ ਯੂਨੀਵਰਸਿਟੀ, ਹਿਮਾਚਲ ਪ੍ਰਦੇਸ਼ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਭਾਈ ਵੀਰ ਸਿੰਘ ਦੁਆਰਾ ਰਚਿਤ ਨਾਟਕਾਂ ਉਪਰ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕ ਭਾਈ ਵੀਰ ਸਿੰਘ ਦੀਆਂ ਕਵਿਤਾਵਾਂ ਜਾਂ ਉਨ੍ਹਾਂ ਦੁਆਰਾ ਨਾਵਲਾਂ ਉਪਰ ਹੀ ਵਿਚਾਰ ਚਰਚਾ ਕਰਦੇ ਹਨ। ਪਰ ਉਨ੍ਹਾਂ ਦੁਆਰਾ ਰਚਿਤ ਨਾਟਕ ਵੀ ਆਪਣੇ ਆਪ ਵਿਚ ਬਹੁਤ ਹੀ ਮਹੱਤਵਪੂਰਣ ਹਨ।

ਇਸ ਲਈ ਇਸ ਪੱਖ ਨੂੰ ਉਜਾਗਰ ਕਰਨਾ ਵੀ ਚਿੰਤਕਾਂ ਦਾ ਮੂਲ ਮਕਸਦ ਹੋਣਾ ਚਾਹੀਦਾ ਹੈ। ਅੰਤ ਵਿਚ ਵਿਭਾਗ ਦੇ ਹੀ ਅਧਿਆਪਕ ਡਾ. ਹਰਮੀਤ ਕੌਰ ਨੇ ਆਏ ਹੋਏ ਸਰੋਤਿਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਵਿਭਾਗ ਦੇ ਹੀ ਡਾ. ਦਲਜੀਤ ਸਿੰਘ ਨੇ ਬਾਖੂਬੀ ਨਿਭਾਇਆ। ਇਸ ਮੌਕੇ ਪੰਜਾਬੀ ਵਿਭਾਗ ਦੇ ਨਾਲ-ਨਾਲ ਉਰਦੂ, ਸੰਸਕ੍ਰਿਤ ਆਦਿ ਵਿਭਾਗਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ।

Related Articles

Leave a Comment