Home » *ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਜੀ ਨਾਲ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ*

*ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਜੀ ਨਾਲ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ*

*ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਜੀ ਨਾਲ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ*

by Rakha Prabh
248 views

*ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਜੀ ਨਾਲ ਸੁਖਾਵੇਂ ਮਾਹੌਲ ਚ ਹੋਈ ਮੀਟਿੰਗ*

*ਜਥੇਬੰਦੀ ਦੀ ਵਿੱਤ ਮੰਤਰੀ ਜੀ ਨਾਲ ਅਗਲੀ ਪੈਨਲ ਮੀਟਿੰਗ ਫਾਈਨਾਂਸ ਅਤੇ ਸਾਰੇ ਵਿਭਾਗੀ ਮੁੱਖ ਦਫਤਰਾਂ ਦੇ ਅਧਿਕਾਰੀਆਂ ਦੀ ਹਾਜਰੀ ਵਿੱਚ ਮਿਤੀ 29/05/2023 ਨੂੰ ਚੰਡੀਗੜ੍ਹ ਵਿਖੇ ਹੋਵੇਗੀ ਜਿਸ ਵਿੱਚ ਮੰਗਾਂ ਉਪਰ ਵਿਚਾਰ ਚਰਚਾ ਕਰਕੇ ਲਏ ਜਾਣਗੇ ਫੈਸਲੇ*

ਚੰਡੀਗੜ੍ਹ 17 ਮਈ (ਗੁਰਮੀਤ ਸਿੰਘ ਰਾਜਾ )
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ। ਜਿਸ ਬਾਰੇ ਜਾਣਕਾਰੀ ਦਿੰਦਿਆ ਸ੍ਰ ਭੁੱਲਰ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਖੁੱਲ੍ਹੇ ਸਮੇਂ ਵਿੱਚ ਹੋਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਵੱਲੋਂ ਸਾਡੀਆਂ ਸਾਰੀਆਂ ਮੰਗਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਨ ਤੋਂ ਬਾਅਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਸ੍ਰ ਭੁੱਲਰ ਨੇ ਦੱਸਿਆ ਕਿ ਮੰਤਰੀ ਚੀਮਾ ਨੇ ਕਈਆਂ ਸਾਡੀਆਂ ਮੰਗਾਂ ਦੀ ਗੰਭੀਰਤਾ ਨੂੰ ਵਖਦਿਆਂਦੇਖਦਿਆਂ 29 ਮਈ ਦੀ ਪੈਨਲ ਮੀਟਿੰਗ ਦਿੱਤੀ ਗਈ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਭੁੱਲਰ ਨੇ ਦੱਸਿਆ ਕਿ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01/07/2022 ਤੋਂ ਸੈਂਟਰ ਦੀ ਤਰਜ ਤੇ 34% ਤੋਂ 38% 01/01/2023 ਤੋਂ 38% ਤੋਂ 42% ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕਰਨ, ਸਿਖਿਆ ਵਿਭਾਗ ਵਿੱਚ ਕੰਮ ਕਰਦੇ ਕਲਰਕਾਂ ਨੂੰ ਦਿੱਤੇ ਗਏ 2-2, 3-3 ਸਕੂਲਾਂ ਦਾ ਚਾਰਜ ਰੱਦ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦੇਣ, 01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ.  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, 16/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਉੱਤੇ ਸੀਨੀਅਰ ਅਫ਼ਸਰਸ਼ਾਹੀ ਦੀ ਹਾਜਰੀ ਵਿੱਚ ਚਰਚਾ ਕੀਤੀ ਗਈ ਤੇ ਕਈ ਮੰਗਾਂ ਤੇ ਜਲਦ ਅਮਲੀ ਜਾਮਾ ਪਹਿਨਾਏ ਜਾਣ ਦਾ ਭਰੋਸਾ ਮਿਲ ਗਿਆ ਹੈ। ਸ੍ਰ ਵਾਸਵੀਰ ਸਿੰਘ ਭੁੱਲਰ ਨੇ ਦੱਸਿਆ ਕਿ ਸਾਡੇ ਵੱਲੋਂ 20 ਮਈ ਨੂੰ ਲੁਧਿਆਣਾ ਵਿਖੇ ਪੀ ਐੱਸ ਐਮ ਐੱਸ ਯੂ ਦੀ ਜੋ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਸੀ ਉਹ ਹਾਲ ਦੀ ਘੜੀ ਟਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲਾ ਪ੍ਰੋਗਰਾਮ 29 ਮਈ ਦੀ ਮੀਟਿੰਗ ਦੇ ਸਿੱਟਿਆਂ ਨੂੰ ਦੇਖਕੇ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨੋਹਰ ਲਾਲ, ਸੁਖਦੇਵ ਸਿੰਘ ਹਵਾਸ, ਅਮਰੀਕ ਸਿੰਘ ਸੰਧੂ, ਅਨੁਰਿਧ ਮੋਦਗਿੱਲ, ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ, ਨਵ ਵਰਿੰਦਰ ਸਿੰਘ ਨਵੀਂ, ਤਜਿੰਦਰ ਨੰਗਲ, ਜਸਵੀਰ ਸਿੰਘ ਧਾਮੀ, ਸੰਦੀਪ ਸਿੰਘ ਸੰਧੀ, ਅਤੁਲ ਸ਼ਰਮਾ, ਪ੍ਰਦੀਪ ਵਿਨਾਇਕ, ਗੁਰਪ੍ਰੀਤ ਸਿੰਘ ਮਹਿਦੂਦਾਂ, ਹਾਜ਼ਰ ਸਨ।
*ਮੀਟਿੰਗ ਵਿੱਚ ਹਾਜਰ ਸੂਬਾ ਅਹੁਦੇਦਾਰ ਸਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਸਰਕਾਰ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚਲਦਾ ਹੋਣ ਕਰਕੇ ਮੁਲਾਜਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਤੇ ਜਥੇਬੰਦੀ ਦਾ ਦਬਾਅ ਬਣਾਇਆ ਰਹੇ ਇਸ ਕਰਕੇ ਪੀ ਐੱਸ ਐਮ ਐਸ ਯੂ ਦੀ 20 ਮਈ ਦੀ ਸੂਬਾ ਪੱਧਰੀ ਮੀਟਿੰਗ 29 ਮਈ ਦੀ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋ ਬਾਅਦ ਹੋਵੇਗੀ ਅਤੇ 17 ਮਈ ਨੂੰ ਹੋਣ ਵਾਲੇ ਜਿਲਾ ਪੱਧਰੀ ਰੋਸ ਮਾਰਚ ਦਾ ਸੰਘਰਸ਼ ਮੁਲਤਵੀ ਕੀਤਾ ਜਾਂਦਾ ਹੈ*

Related Articles

Leave a Comment