ਅੰਮ੍ਰਿਤਸਰ ਸਮਾਰਟ ਸਿਟੀ ਲਿਮੀ. ਅਧੀਨ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਸ਼ਹਿਰਵਾਸੀਆਂ ਲਈ ਸਾਬਿਤ ਹੋਵੇਗਾ ਇਕ ਵਰਦਾਨ।
ਡੇ
(ਅੰਮ੍ਰਿਤਸਰ 17 ਮਈ, 2023 ਗੁਰਮੀਤ ਸਿੰਘ ਰਾਜਾ )ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮੀ. ਦੇ ਐਮ.ਡੀ. ਵਜੋਂ ਜਿੰਮੇਵਾਰੀ ਨਿਭਾ ਰਹੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸੰਦੀਪ ਰਿਸ਼ੀ ਨੇ ਸ਼ਹਿਰਵਾਸੀਆਂ ਨੂੰ ਸੁਨੇਹਾ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਚ ਜਮੀਨ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਕਈ ਥਾਂਵਾਂ ਤੇ ਇਹ ਪਾਣੀ ਜਹਿਰੀਲੇ ਤੱਤਾਂ ਨਾਲ ਮਿਲਕੇ ਆ ਰਿਹਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪਨਪ ਰਹੀਆਂ ਹਨ ਤੇ ਪੰਜਾਬ ਦਾ ਇਕ ਅਹਿਮ ਸ਼ਹਿਰ ਇਸ ਦੀ ਜਿੰਦਾ ਉਦਾਹਰਨ ਹੈ।
ਕਮਿਸ਼ਨਰ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪੰਜਾਬ ਦੇ ਹਰ ਸ਼ਹਿਰ ਅਤੇ ਕਸਬੇ ਵਿਚ ਜਿੱਥੇ-ਜਿੱਥੇ ਨਹਿਰੀ ਪਾਣੀ ਉਪਲਬਧ ਕਰਵਾਇਆ ਜਾ ਸਕਦਾ ਹੈ ਉੱਥੇ ਲੋਕਾਂ ਨੂੰ ਨਹਿਰ ਦਾ ਪਾਣੀ ਟ੍ਰੀਟਮੈਂਟ ਪਲਾਂਟ ਰਾਂਹੀ ਟ੍ਰੀਟ ਕਰਕੇ ਸ਼ੁੱਧ ਰੂਪ ਵਿਚ ਨਿਰਵਿਘਨ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਹਨਾਂ ਸਾਰੇ ਪ੍ਰੋਜੈਕਟਾਂ ਲਈ ਵਰਲਡ ਬੈਂਕ ਵੱਲੋਂ ਕਰੋੜਾਂ ਰੁਪਏ ਦੇ ਕਰਜ਼ੇ ਰਿਆਇਤੀ ਦਰਾਂ ਤੇ ਦਿੱਤੇ ਜਾ ਰਹੇ ਹਨ, ਜਿਸ ਅਧੀਨ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪ੍ਰੋਜੈਕਟ ਦੇ ਪਹਿਲੇ ਪੜ੍ਹਾਅ ਵਿਚ ਇਹ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਸ਼ੁਰੂਆਤ ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਆਰੰਭੇ ਜਾਣ ਲਈ ਮੂਲਭੂਤ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਅੰਮ੍ਰਿਤਸਰ ਸਮਾਰਟ ਸਿਟੀ ਅਤੇ ਵਰਲਡ ਬੈਂਕ ਫੰਡਿਗ ਅਧੀਨ ਇਸ ਪ੍ਰੋਜੈਕਟ ਤੇ ਕੰਮ ਕਰਨ ਲਈ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਵਾਟਰ ਐਡ ਵੇਸਟ ਵਾਟਰ ਮੈਨੇਜਮੈਂਟ ਲਿਮੀ. ਦਾ ਗਠਨ ਕੀਤਾ ਗਿਆ ਹੈ ਇਸ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਅਪਰ ਬਾਰੀ ਦੋਆਬ ਨਹਿਰ ਦੇ ਪਾਣੀ ਨੂੰ “ਵੱਲ੍ਹਾ” ਵਿਖੇ ਲਗਾਏ ਜਾ ਰਹੇ ਟ੍ਰੀਟਮੈਂਟ ਪਲਾਂਟ ਰਾਂਹੀਂ ਟ੍ਰੀਟ ਕਰਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ ਬਣਾਈਆਂ ਗਈਆਂ ਓਵਰ ਹੈਂਡ ਸਟੋਰੇਜ਼ ਰੈਜ਼ਰਵਾਇਰ(OHSR ) ਪਾਣੀ ਦੀਆਂ ਟੈਂਕੀਆਂ ਦਾ ਨਿਰਮਾਣ ਕਰਕੇ ਉਹਨਾਂ ਦੇ ਰਾਂਹੀਂ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਕੀਤੀ ਜਾਵੇਗੀ। ਪਹਿਲੇ ਪੜਾਅ ਵਿਚ ਟ੍ਰੀਟਮੈਂਟ ਪਲਾਂਟ ਤੋਂ ਸ਼ਹਿਰ ਦੀਆਂ ਪ੍ਰਮੁੱਖ ਸੜ੍ਹਕਾਂ ਤੇ ਐਲ.ਐਡ ਟੀ.ਕੰਪਨੀ ਵੱਲੋਂ ਵੱਡੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਉਸ ਉਪਰੰਤ ਘਰ-ਘਰ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਨਵੀਆਂ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ ਜਿਸ ਤੋਂ ਹਰ ਇਕ ਘਰ ਨੂੰ ਪਾਣੀ ਦਾ ਕੁਨੈਕਸ਼ਨ ਮਿਲੇਗਾ। ਅੱਜ ਦੇ ਦੌਰ ਵਿਚ ਘਰ-ਘਰ ਪਾਣੀ ਦੀਆਂ ਮੋਟਰਾਂ, ਸਬਮਰਸਿਬਲ ਪੰਪ ਲਗਾਕੇ ਜਮੀਨ ਹੇਠਲੇ ਪਾਣੀ ਦੀ ਵਰਤੋਂ ਵੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ ਅਤੇ ਫਿੱਲਟਰਾਂ ਰਾਂਹੀਂ ਪੀਣ ਵਾਲੇ ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਜਿੱਥੇ ਭਾਰੀ ਭਰਕਮ ਬਿਜਲੀ ਦਾ ਬਿੱਲ ਆਉਂਦਾ ਹੈ ਉਥੇ ਹੀ ਇਸ ਸਾਰੇ ਸਾਜੋ ਸਮਾਨ ਦੇ ਲਗਾਉਣ ਅਤੇ ਰਿਪੇਅਰ ਆਦਿ ਤੇ ਭਾਰੀ ਖ਼ਰਚਾ ਕਰਨਾ ਪੈਂਦਾ ਹੈ, ਪਰ ਇਸ ਪ੍ਰੋਜੈਕਟ ਦੇ ਲੱਗਣ ਨਾਲ ਜਦੋਂ ਹਰ ਘਰ ਵਿਚ ਸ਼ੁੱਧ ਪੀਣ ਵਾਲਾ ਪਾਣੀ ਹਰ ਵੇਲੇ ਮੁਹੱਈਆ ਹੋਵੇਗਾ ਤਾਂ ਇਹਨਾਂ ਸਾਰੇ ਖਰਚਿਆਂ ਤੋਂ ਨਿਜਾਤ ਹਾਸਲ ਹੋਵੇਗੀ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਮੁੱਖ ਸਮੱਸਿਆ ਪੀਣ ਵਾਲੇ ਪਾਣੀ ਦਾ ਗੰਦਲਾ ਆਉਣ ਅਤੇ ਸੀਵਰੇਜ਼ ਦੇ ਪਾਣੀ ਨਾਲ ਮਿਕਸ ਹੋ ਕੇ ਆਉਣਾ, ਇਹਨਾਂ ਸਾਰੀਆਂ ਸਮੱਸਿਆਵਾਂ ਦਾ ਵੀ ਕਾਫੀ ਹੱਦ ਤੱਕ ਹੱਲ ਹੋ ਜਾਵੇਗਾ। ਇਸ ਤਰ੍ਹਾ ਨਾਲ ਨਹਿਰੀ ਪਾਣੀ ਦੀ ਸਪਲਾਈ ਦਾ ਇਹ ਪ੍ਰੋਜੈਕਟ ਸ਼ਹਿਰਵਾਸੀਆਂ ਲਈ ਇਕ ਵਰਦਾਨ ਸਾਬਿਤ ਹੋਵੇਗ।