Home » ਕਰਨਾਟਕ: ਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਡਿਪਟੀ, ਸਹੁੰ ਚੁੱਕ ਸਮਾਗਮ 20 ਨੂੰ

ਕਰਨਾਟਕ: ਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਡਿਪਟੀ, ਸਹੁੰ ਚੁੱਕ ਸਮਾਗਮ 20 ਨੂੰ

by Rakha Prabh
53 views

ਨਵੀਂ ਦਿੱਲੀ, 18 ਮਈ                                                                                                                                                                                                        ਕਰਨਾਟਕ ‘ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਗੱਲ ‘ਤੇ ਸਹਿਮਤੀ ਬਣੀ ਹੈ ਕਿ ਸਿੱਧਰਮਈਆ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ ਅਤੇ ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਰਾਤ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਕਰਨਾਟਕ ਦੇ ਜਨਰਲ ਸਕੱਤਰ ਇੰਚਾਰਜ ਰਣਦੀਪ ਸੁਰਜੇਵਾਲਾ ਨਾਲ ਲੰਬੀ ਗੱਲਬਾਤ ਕੀਤੀ ਅਤੇ ਫਿਰ ਉਨ੍ਹਾਂ ਨੂੰ ਇਸ ਫਾਰਮੂਲੇ ‘ਤੇ ਮਨਾਉਣ ਲਈ ਸਿੱਧਾਰਮਈਆ ਅਤੇ ਸ਼ਿਵਕੁਮਾਰ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕੀਤੀ। ਸੂਤਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਹੁੰ ਚੁੱਕ ਸਮਾਗਮ 20 ਮਈ ਨੂੰ ਬਾਅਦ ਦੁਪਹਿਰ 12:30 ਵਜੇ ਹੋਵੇਗਾ। ਅੱਜ ਸ਼ਾਮ ਨੂੰ ਬੰਗਲੌਰ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ, ਜਿਸ ‘ਚ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ।

Related Articles

Leave a Comment