ਸੰਯੁਕਤ ਰਾਸ਼ਟਰ, 18 ਮਈ ਮਜ਼ਬੂਤ ਘਰੇਲੂ ਮੰਗ ਕਾਰਨ ਭਾਰਤੀ ਅਰਥਵਿਵਸਥਾ 2024 ਕੈਲੰਡਰ ਸਾਲ ‘ਚ 6.7 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਇਹ ਅਨੁਮਾਨ ਲਗਾਇਆ ਗਿਆ ਹੈ। ਹਾਲਾਂਕਿ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉੱਚ ਵਿਆਜ ਦਰਾਂ ਅਤੇ ਕਮਜ਼ੋਰ ਬਾਹਰੀ ਮੰਗ ਇਸ ਸਾਲ ਦੇਸ਼ ਦੇ ਨਿਵੇਸ਼ ਅਤੇ ਨਿਰਯਾਤ ਨੂੰ ਪ੍ਰਭਾਵਿਤ ਕਰੇਗੀ।