Home » ਪੰਜਾਬ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ 31 ਤੱਕ ਛੱਡ ਦਿਓ, ਨਹੀਂ ਤਾਂ ਪਹਿਲੀ ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਹੋ ਜਾਓ: ਮਾਨ

ਪੰਜਾਬ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ 31 ਤੱਕ ਛੱਡ ਦਿਓ, ਨਹੀਂ ਤਾਂ ਪਹਿਲੀ ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਹੋ ਜਾਓ: ਮਾਨ

by Rakha Prabh
81 views

ਚੰਡੀਗੜ੍ਹ, 19 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

Related Articles

Leave a Comment