ਪੰਜਾਬ ਸਰਕਾਰ ਦੀ ਪਹਿਲਕਦਮੀ
ਉਚੇਰੀ ਸਿੱਖਿਆ ਦੀ ਲਾਗ ਲਾ ਗਿਆ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 19 ਮਈ, 2023 (ਗੁਰਮੀਤਸਿੰਘ ਰਾਜਾ )ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਮੁੱਖ ਦਫ਼ਤਰ ਤੋਂ ਜੋਤੀ ਸੋਨੀ ਅਤੇ ਜ਼ਿਲ੍ਹੇ ਤੋਂ ਡੀਈਓ ਸੁਸੀਲ ਕੁਮਾਰ ਤੁਲੀ ਦੇ ਨਿਰਦੇਸ਼ਾਂ ਨਾਲ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ। ਜਸਬੀਰ ਸਿੰਘ ਗਿੱਲ ਜ਼ਿਲ੍ਹਾ ਕੌਸਲਰ ਨੇ ਇਸ ਨੂੰ ਸਫਲ ਬਣਾਉਣ ਲਈ ਸਮੁੱਚੇ ਦੌਰੇ ਦਾ ਤਾਲਮੇਲ ਕੀਤਾ। ਇਸ ਦੌਰੇ ਦਾ ਉਦੇਸ਼ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੋਜ ਅਤੇ ਉੱਚ ਵਿੱਦਿਆ ਲਈ ਉਤਸ਼ਾਹਿਤ ਕਰਨਾ ਸੀ। ਜਤਿੰਦਰ ਕੌਰ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਜੰਡਿਆਲਾ ਗੁਰੂ, ਮਨਮੀਤ ਕੌਰ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਛੇਹਰਟਾ, ਮਨਦੀਪ ਕੌਰ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਮਾਲ ਰੋਡ, ਅਮਰੀਕ ਸਿੰਘ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਵਰਪਾਲ ਕਲਾਂ ਨੇ 100 ਤੋਂ ਵੱਧ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੌਰੇ ਲਈ ਭੇਜਿਆ|
ਯੂਨੀਵਰਸਿਟੀ ਦੇ ਡੀਨ ਵਿਿਦਆਰਥੀ ਭਲਾਈ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ ਦੇ ਵਿਿਦਆਰਥੀਆਂ ਦੇ ਦੌਰੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਚੋਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਦੌਰਾ ਕਰਕੇ ਸਕੂਲ ਦੇ ਵਿਦਿਆਰਥੀਆਂ ਵਿਚ ਇਹ ਚਾਅ ਪੈਦਾ ਹੁੰਦਾ ਹੈ ਕਿ ਉਹ ਆਪਣੀ ਸਕੂਲ ਸਿਿਖਆ ਤੋਂ ਬਾਅਦ ਉੱਚ ਸਿੱਖਿਆ ਪ੍ਰ੍ਰਾਪਤ ਕਰਨ ਅਤੇ ਉਨਤ ਜੀਵਨ ਦੇ ਰਾਹ ਪੈਣ। ਸੁਖਪਾਲ ਸਿੰਘ ਸਕੂਲ ਆਫ ਐਮੀਨੈਂਸ ਛੇਹਰਟਾ ਨੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀ ਮਹੱਤਤਾ ਨੂੰ ਸਮਝਣ ਵਿੱਚ ਮਦਦ ਕੀਤੀ| ਡੀਨ ਵਿਦਿਆਰਥੀ ਭਲਾਈ ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਮਹੱਤਵ ਨੂੰ ਸਮਝਣ ਲਈ ਮਾਰਗਦਰਸ਼ਨ ਕੀਤਾ
ਯੂਨੀਵਰਸਿਟੀ ਦਾ ਦੌਰਾ ਕਰਨ ਵਾਲੇ ਵਿਦਿਆਰਥੀਆਂ ਨੇ ਇਸ ਮੌਕੇ ਆਪਣਾ ਅਨੁਭਵ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਬਹੁਤ ਚੰਗਾ ਮਹਿਸੂਸ ਹੋਇਆ ਹੈ ਅਤੇ ਉਨ੍ਹਾਂ ਅੰਦਰ ਯੂਨੀਵਰਸਿਟੀ ‘ਚ ਪੜ੍ਹਨ ਦਾ ਮਲਾਲ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਦਾਖਲ ਕੇ ਉਚ ਸਿੱਖਿਆ ਪ੍ਰਾਪਤ ਕਰਨਗੇ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਮਾਤਾ ਕੌਲਾਂ ਬੋਟੈਨੀਕਲ ਗਾਰਡਨ ਵਿੱਚ ਵਰਮੀਕੰਪੋਸਿਟ ਯੂਨਿਟ ਅਤੇ ਬੈਂਬੂ ਗਾਰਡਨ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਸਪੋਰਟਸ ਕੰਪਲੈਕਸ, ਭਾਈ ਗੁਰਦਾਸ ਲਾਇਬ੍ਰੇਰੀ, ਇਨੋਵੇਸ਼ਨ ਸੈਂਟਰ ਅਤੇ ਵੱਖ-ਵੱਖ ਪ੍ਰਯੋਗਸ਼ਾਲਾਵਾਂ ਦਾ ਵੀ ਦੌਰਾ ਕੀਤਾ। ਯੂਨੀਵਰਸਿਟੀ ਤੋਂ ਪਰਵੀਨ ਪੁਰੀ ਅਤੇ ਵਿਸ਼ਾ ਮਾਹਿਰਾਂ ਨੇ ਉਨ੍ਹਾਂ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਜਾਣੂ ਕਰਵਾਇਆ।
ਇਸ ਮੌਕੇ ਡਿਪਟੀ ਡੀਈਓ ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪ੍ਰੇਰਿਤ ਕੀਤਾ| ਇਸ ਦੌਰੇ ਵਿੱਚ ਹਰਸਾ ਛੀਨਾ ਤੋਂ ਲੈਕਚਰਾਰ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਆਸ਼ੂ ਵਿਸ਼ਾਲ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ ਵੀ ਨਾਲ ਸਨ। ਇਸ ਦੌਰਾ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨਾ ਅਤੇ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਜਾਣੂ ਕਰਵਾਉਣਾ ਸੀ|