Home » 21 ਮਈ ਨੂੰ ਹੋਵੇਗੀ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ-ਕਮਿਸ਼ਨਰ ਨਗਰ ਨਿਗਮ

21 ਮਈ ਨੂੰ ਹੋਵੇਗੀ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ-ਕਮਿਸ਼ਨਰ ਨਗਰ ਨਿਗਮ

21 ਮਈ ਨੂੰ ਹੋਵੇਗੀ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ-ਕਮਿਸ਼ਨਰ ਨਗਰ ਨਿਗਮ

by Rakha Prabh
96 views

21 ਮਈ ਨੂੰ ਹੋਵੇਗੀ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ-ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 19 ਮਈ: (ਗੁਰਮੀਤ ਸਿੰਘ ਰਾਜਾ)
7ਵੀਂ ਯੂ:ਐਨ ਗਲੋਬਲ ਸੜਕ ਸੁਰੱਖਿਆ ਸਪਤਾਹ ਜੋ ਕਿ 21 ਮਈ ਤੱਕ ਮਨਾਇਆ ਜਾਣਾ ਹੈ ਦੇ ਸਬੰਧ ਵਿੱਚ 21 ਮਈ ਨੂੰ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਇਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਅੱਜ ਸ੍ਰੀ ਸੰਦੀਪ ਰਿਸ਼ੀ ਕਮਿਸ਼ਨਰ ਨਗਰ ਨਿਗਮ ਨੇ ਵੱਖ ਵੱਖ ਵਿਭਾਗਾਂ ਅਤੇ ਐਨ:ਜੀ:ਓ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸੜਕ ਸੁਰੱਖਿਆ ਸਪਤਾਹ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ ਜਿਸ ਤਹਿਤ ਜੈਬਰਾ ਕਰਾਸਿੰਗ,ਅੰਡਰ ਏਜ ਡਰਾਈਵਿੰਗ, ਸਕੂਲੀ ਬੱਚਿਆਂ ਨੂੰ ਟ੍ਰੇੈਫਿਕ ਨਿਯਮਾਂ ਸਬੰਧੀ ਜਾਗਰੂਕ ਲਈ ਪੇਟਿੰਗ ਮੁਕਾਬਲੇ ਆਦਿ ਸ਼ਾਮਲ ਹਨ।
ਸ੍ਰੀ ਰਿਸ਼ੀ ਨੇ ਦੱਸਿਆ ਕਿ 21 ਮਈ ਨੂੰ ਸਵੇਰੇ 6 ਵਜੇ ਅੰਮ੍ਰਿਤ ਆਨੰਦ ਪਾਰਕ ਤੋਂ ਇਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਵਿੱਚ ਸਕੂਲੀ ਬੱਚਿਆਂ ਤੋਂ ਇਲਾਵਾ ਬੀ:ਐਸ:ਐਫ, ਪੰਜਾਬ ਪੁਲਿਸ, ਨਹਿਰੂ ਯੁਵਾ ਕੇਂਦਰ, ਖੇਡ ਵਿਭਾਗ, ਯੂਨੀਵਰਸਿਟੀ ਅਤੇ ਹੋਰ ਵਿਭਾਗਾਂ ਦੇ ਦੌੜਾਕ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਰੈਲੀ ਲਈ ਪੰਜਾਬ ਪੁੁਲਿਸ ਨਾਲ ਮਿਲ ਕੇ ਸੁਰੱਖਿਆ ਤਹਿਤ ਰੂਟ ਫਾਈਨਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਟੀ ਸ਼ਰਟ ਅਤੇ ਕੈਪ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਅੰਮ੍ਰਿਤਸਰ ਵਾਸੀਆਂ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ।
ਇਸ ਮੌਕੇ ਵਧੀਕ ਡਿਪਟੀ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਕੁਮਾਰ, ਐਸ:ਡੀ:ਐਮ ਸ੍ਰੀ ਹਰਪ੍ਰੀਤ ਸਿੰਘ, ਰਿਜਨਲ ਟਰਾਂਸਪੋਰਟ ਸਕੱਤਰ ਸ੍ਰ ਅਰਸ਼ਪ੍ਰੀਤ ਸਿੰਘ, ਜਿਲ੍ਹਾ ਖੇਡ ਅਫਸਰ ਸ੍ਰੀ ਇੰਦਰਬੀਰ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਡਿਪਟੀ ਕਮਾਂਡੈਂਟ ਬੀ:ਐਸ:ਐਫ ਸ੍ਰੀ ਸੰਜੈ ਕੁਮਾਰ, ਮਿਸ਼ਨ ਆਗਾਜ ਤੋਂ ਸ੍ਰੀ ਦੀਪਕ ਬੱਬਰ ਤੋਂ ਇਲਾਵਾ ਵੱਖ ਵੱਖ ਐਨ:ਜੀ:ਓ ਦੇ ਨੁਮਾਇੰਦੇ ਵੀ ਹਾਜਰ ਸਨ।

Related Articles

Leave a Comment