ਕੇਂਦਰੀ ਅੰਨ ਭੰਡਾਰ ’ਚ ਪੰਜਾਬ ਨੇ ਸਭ ਤੋਂ ਵੱਧ ਕਣਕ ਦਾ ਪਾਇਆ ਯੋਗਦਾਨ-ਕਟਾਰੂਚੱਕ
ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਕਣਕ ਦੀ ਅਦਾਇਗੀ: ਕਟਾਰੂਚੱਕ
ਜੰਡਿਆਲਾ ਅਤੇ ਮਹਿਤਾ ਦਾਣਾ ਮੰਡੀ ਦੀ ਲਿਫਟਿੰਗ ਨੂੰ 5 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਝੋਨੇ ਦੇ ਸੀਜਨ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਬਿਜਲੀ ਦੀ ਸਮੱਸਿਆ –ਬਿਜਲੀ ਮੰਤਰੀ
ਜੰਡਿਆਲਾ ਗੁਰੂ, 19 ਮਈ: (ਗੁਰਮੀਤ ਸਿੰਘ ਰਾਜਾ) ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਡਿਆਲਾ ਦਾਣਾ ਮੰਡੀ ਵਿਖੇ ਕਣਕ ਦੀ ਲਿਫਟਿੰਗ ਨੂੰ ਲੈ ਕੇ ਉਚੇਚੇ ਤੌਰ ਤੇ ਪਹੁੰਚੇ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਉਂਦੇ 4-5 ਦਿਨਾਂ ਦੇ ਅੰਦਰ ਅੰਦਰ ਲਿਫਟਿੰਗ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੇ ਵਾਰ ਹੋਇਆ ਹੈ ਕਿ ਕਣਕ ਦੀ ਖਰੀਦ ਦੀ ਅਦਾਇਗੀ 4 ਤੋਂ 6 ਘੰਟਿਆਂ ਵਿੱਚ ਹੀ ਕੀਤੀ ਗਈ ਹੈ।
ਸ੍ਰੀ ਕਟਾਰੂਚੱਕ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਅੰਨ ਭੰਡਾਰ ਵਿੱਚ ਪੰਜਾਬ ਨੇ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਬੇਮੌਸਮੀ ਬਰਸਾਤ ਕਰਕੇ ਕੁਝ ਥਾਂਵਾਂ ਤੇ ਲਿਫਟਿੰਗ ਦੀ ਸਮੱਸਿਆ ਪੈਦਾ ਹੋਈ ਸੀ ਜਿਸ ਨੂੰ ਤੁਰੰਤ ਹੀ ਦੂਰ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਤੇ ਵੈਲਿਯੂ ਕੱਟ ਲਗਾਇਆ ਸੀ ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਤਰਫੋਂ ਇਸ ਦੀ ਭਰਪਾਈ ਕੀਤੀ ਹੈ ਅਤੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਇਤਿਹਾਸਕ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਕਟਾਰੂਚੱਕ ਵੱਲੋਂ ਮਹਿਤਾ ਦਾਣਾ ਮੰਡੀ ਵਿੱਚ ਲਿਫਟਿੰਗ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ 5 ਦਿਨਾਂ ਦੇ ਅੰਦਰ ਅੰਦਰ ਲਿਫਟਿੰਗ ਨੂੰ ਮੁਕੰਮਲ ਕੀਤਾ ਜਾਵੇ। ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਵਿਸ਼ਵ ਪੱਧਰ ਉਤੇ ਪੈਦਾ ਹੋਏ ਮਾਹੌਲ ਤੋਂ ਆਸ ਕਿ ਸਾਰੀਆਂ ਧਿਰਾਂ ਲਈ ਕਣਕ ਦਾ ਇਹ ਸੀਜ਼ਨ ਬਹੁਤ ਵਧੀਆ ਰਹੇਗਾ।
ਇਸ ਮੌਕੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਰੇ ਧਿਆਨ ਵਿੱਚ ਜਦੋਂ ਆਇਆ ਕਿ ਜੰਡਿਆਲਾ ਦਾਣਾ ਮੰਡੀ ਲਿਫਟਿੰਗ ਦੀ ਸਮੱਸਿਆ ਆ ਰਹੀ ਹੈ ਤਾਂ ਉਸੇ ਸਮੇਂ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਜਿੰਨਾਂ ਵੱਲੋਂ ਅੱਜ ਇਥੇ ਪਹੁੰਚ ਕੇ ਲਿਫਟਿੰਗ ਦੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਬਿਜਲੀ ਕੱਟ ਲਗਾਇਆ ਜਾਵੇਗਾ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਈ:ਟੀ:ਓ ਨੇ ਦੱਸਿਆ ਕਿ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਆਮ ਲੋਕਾਂ ਤੇ ਕੋਈ ਅਸਰ ਨਹੀਂ ਪਵੇਗਾ ਅਤੇ ਪਹਿਲੇ ਦੀ ਤਰ੍ਹਾਂ ਹੀ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜੀਰੋ ਆਉਣਗੇ।
ਇਸ ਮੌਕੇ ਡੀ ਐਫ ਸੀ ਸ੍ਰੀ ਅਮਨਜੀਤ ਸਿੰਘ, ਡੀ:ਐਮ ਮਾਰਕਫੈਡ ਸ੍ਰ ਗੁਰਪ੍ਰੀਤ ਸਿੰਘ ਸਿੱਧੂ, ਡੀ:ਐਮ ਪਨਸਪ ਸ੍ਰ ਗੁਰਵਿੰਦਰ ਸਿੰਘ, ਡੀ:ਐਮ ਵੇਅਰਹਾਊਸ ਸ੍ਰ ਗਗਨਦੀਪ ਸਿੰਘ ਰੰਧਾਵਾ, ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ, ਜਿਲ੍ਹਾ ਜੰਗਲਾਤ ਅਫਸਰ ਸ੍ਰੀ ਰਾਜੇਸ਼ ਗੁਲਾਟੀ, ਸ੍ਰ ਸ਼ਨਾਖ ਸਿੰਘ, ਸ੍ਰ ਸੁਖਬੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਪਸ਼ਨ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਜੰਡਿਆਲਾ ਗੁਰੂ ਅਤੇ ਮਹਿਤਾ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ।
ਵੱਖ-ਵੱਖ ਤਸਵੀਰਾਂ
===—