ਐਸਆਈ ਦਲਜੀਤ ਸਿੰਘ ਦੀ ਅਗਵਾਈ ਵਿੱਚ ਪੈਦਲ ਰੈਲੀ ਕੱਢੀ
ਅੰਮ੍ਰਿਤਸਰ (ਗੁਰਮੀਤ ਸਿੰਘ ਰਾਜਾ ) ਨੌਨਿਹਾਲ ਸਿੰਘ ਆਈਪੀਐਸ, ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਤੇ ਸ਼੍ਰੀ ਪਰਮਿੰਦਰ ਸਿੰਘ ਭੰਡਾਲ, ਪੀਪੀਐਸ ਡੀਸੀਪੀ ਲਾਅ ਐਂਡ ਆਰਡਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਪੀਪੀਐਸ, ਏਡੀਸੀਪੀ ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋ 7ਵੇ ਯੂ. ਐਨ. ਗਲੋਬਲ ਰੋਡ ਸੇਫਟੀ ਵੀਕ (15 ਮਈ ’23 ਤੋਂ 21 ਮਈ ’23) ਦੇ ਅੱਜ ਪੰਜਵੇਂ ਦਿਨ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਅਭਿਆਨ ਸਬੰਧੀ ਰਿਆਨ ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਦੇ ਵਿਦਿਆਰਥੀਆਂ ਵੱਲੋ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕੰਚਨ ਮਲਹੋਤਰਾ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐਸਆਈ ਦਲਜੀਤ ਸਿੰਘ ਦੀ ਅਗਵਾਈ ਵਿੱਚ ਪੈਦਲ ਰੈਲੀ ਕੱਢੀ ਗਈ। ਜਿਸ ਵਿਚ ਵਿਦਿਆਰਥੀਆਂ ਵੱਲੋ ਟਰੈਫਿਕ ਨਿਯਮਾਂ ਨੂੰ ਦਰਸਾਉਂਦੀਆਂ ਤਖਤੀਆਂ ਦਿਖਾ ਕੇ ਵਾਹਨ ਚਾਲਕਾਂ ਨੂੰ ਜਿੰਮੇਵਾਰੀ ਨਾਲ ਡਰਾਈਵਿੰਗ ਕਰਨ ਦਾ ਸੁਨੇਹਾ ਦਿੱਤਾ। ਇਸ ਰੈਲੀ ਦੀ ਖਾਸ ਗੱਲ ਇਹ ਰਹੀ ਕਿ ਸਕੂਲ ਦੇ ਵਿਦਿਆਰਥੀਆਂ ਨੇ ਗੋਲਡਨ ਗੇਟ ਤੇ ਬਿਨਾਂ ਧੁੱਪ ਅਤੇ ਗਰਮੀ ਦੀ ਪਰਵਾਹ ਕੀਤਿਆਂ ਲਾਅ ਐਂਡ ਆਰਡਰ ਅਤੇ ਟਰੈਫਿਕ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆਂ ਦਾ ਹੌਂਸਲਾ ਵਧਾਉਣ ਲਈ ਅਤੇ ਓਹਨਾਂ ਦਾ ਸ਼ੁਕਰੀਆ ਅਦਾ ਕਰਨ ਲਈ ਓਹਨਾਂ ਨੂੰ ਕੋਲਡ ਡਰਿੰਕਸ ਅਤੇ ਨਿੰਬੂ ਪਾਣੀ ਪਿਆਇਆ। ਪੁਲਿਸ ਕਰਮਚਾਰੀਆਂ ਨੇ ਬੱਚਿਆਂ ਦਾ ਬਹੁਤ ਧੰਨਵਾਦ ਕੀਤਾ ਅਤੇ ਓਹਨਾਂ ਦੇ ਉੱਜਵਲ ਭਵਿੱਖ ਲਈ ਓਹਨਾਂ ਨੂੰ ਆਸ਼ੀਰਵਾਦ ਦਿੱਤਾ। ਆਮ ਪਬਲਿਕ, ਵਾਹਨ ਚਾਲਕਾਂ ਅਤੇ ਹੋਰ ਰਾਹਗੀਰਾਂ ਨੇ ਸਕੂਲੀ ਵਿਦਿਆਰਥੀਆਂ ਦੇ ਇਸ ਉਪਰਾਲੇ ਅਤੇ ਪਹਿਲਕਦਮੀ ਦੀ ਬਹੁਤ ਸ਼ਲਾਘਾ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਕਮਿਸ਼ਨ੍ਰੇਟ ਪੁਲਿਸ ਅੰਮ੍ਰਿਤਸਰ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋ ਰੋਜ਼ਾਨਾ ਹੀ ਸ਼ਹਿਰ ਦੀਆਂ ਅਲੱਗ-ਅਲੱਗ ਜਗਾਹਾਂ ਤੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਅਤੇ ਈਵੈਂਟਸ ਕੀਤੇ ਜਾਂਦੇ ਹਨ।