ਜਿਲ੍ਹਾ ਪ੍ਰਸ਼ਾਸ਼ਨ ਨੇ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਕਰਵਾਈ ਮੈਰਾਥਨ ਅਤੇ ਸਾਈਕਲ ਰੈਲੀ
ਕਰੀਬ 1000 ਨੌਜਵਾਨਾਂ ਨੇ ਵੱਧ ਚੜ੍ਹ ਕੇ ਲਿਆ ਭਾਗ
ਵਿਧਾਇਕ ਕੁੰਵਰ, ਡਾ. ਸੰਧੂ ਅਤੇ ਜੀਵਨਜੋਤ ਕੌਰ ਨੇ ਝੰਡੀ ਦੇ ਕੇ ਰੈਲੀ ਨੂੰ ਕੀਤਾ ਰਵਾਨਾ
ਰੀਜ਼ਨਲ ਟਰਾਂਸਪੋਰਟ ਸਕੱਤਰ ਸ੍ਰ: ਅਰਸ਼ਪ੍ਰੀਤ ਸਿੰਘ ਨੇ ਮੈਰਾਥਨ ਵਿੱਚ ਲਿਆ ਹਿੱਸਾ
ਅੰਮ੍ਰਿਤਸਰ 21 ਮਈ 2023–ਗੁਰਮੀਤ ਸਿੰਘ ਰਾਜਾ
ਅੱਜ ਜਿਲ੍ਹਾ ਪ੍ਰਸਾਸ਼ਨ ਵਲੋਂ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਮੈਰਾਥਨ ਅਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਇਸ ਰੈਲੀ ਨੂੰ ਰਵਾਨਾ ਕੀਤਾ। ਇਸ ਮੌਕੇ ਨੌਜਵਾਨਾਂ ਦਾ ਜੋਸ਼ ਦੇਖਣ ਹੀ ਵਾਲਾ ਸੀ ਅਤੇ ਲਗਭਗ 1000 ਨੌਜਵਾਨਾਂ ਨੇ ਇਸ ਰੈਲੀ ਵਿੱਚ ਭਾਗ ਲਿਆ।
ਇਸ ਮੌਕੇ ਤਿੰਨੇ ਵਿਧਾਇਕਾਂ ਨੇ ਇਕਸੁਰ ਵਿੱਚ ਬੋਲਦਿਆਂ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਨੌਜਵਾਨਾਂ ਦੀ ਸਿਹਤ ਅਤੇ ਉਨਾਂ ਨੂੰ ਯਾਤਾਯਾਤ ਦੇ ਨਿਯਮਾਂ ਤੋਂ ਜਾਣੂ ਕਰਵਾਉਣਾ ਹੈ। ਉਨਾਂ ਦੱਸਿਆ ਕਿ ਸੜ੍ਹਕ ਸੁਰੱਖਿਆ ਨਿਯਮਾਂ ਤੀ ਅਣਦੇਖੀ ਕਰਕੇ ਵਾਪਰਦੇ ਸੜ੍ਹਕ ਹਾਦਸਿਆਂ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਮਨੁੱਖੀ ਜਾਨਾਂ ਅਜਾਂਈ ਚਲੀ ਜਾਂਦੀਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਅਤੇ ਸੜ੍ਹਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਤਾਂ ਬੇਹਦ ਲਾਜ਼ਮੀ ਹੈ, ਪੰਰਤੂ ਜੇਕਰ ਸ਼ਹਿਰਾਂ ਵਿੱਚ ਘੱਟ ਦੂਰੀ ਦਾ ਫਾਸਲਾ ਨੌਜਵਾਨ ਸਾਈਕਲ ਜਾਂ ਪੈਦਲ ਰਾਹੀਂ ਕਰਨ ਤਾਂ ਉਨਾਂ ਦੀ ਸਿਹਤ ਵੀ ਠੀਕ ਰਹੇਗਾ ਅਤੇ ਵਾਤਾਵਰਨ ਵੀ ਸ਼ੁੱਦ ਰਹੇਗਾ।
ਮੈਡਲ ਜੀਵਨਜੋਤ ਕੌਰ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਈਕਲ ਚਲਾਉਣਾ ਸਾਰੀ ਉਮਰ ਜਾਰੀ ਰੱਖਣ ਲਈ ਪ੍ਰੇਰਿਤ ਵੀ ਕੀਤਾ। ਉਨਾਂ ਕਿਹਾ ਕਿ ਯਾਤਾਯਾਤ ਦੇ ਨਿਯਮਾਂ ਦਾ ਪਾਲਣ ਕਰਨਾ ਹਰੇਕ ਵਿਅਕਤੀ ਦਾ ਮੁੱਢਲਾ ਫਰਜ ਹੈ ਅਤੇ ਯਾਤਾਯਾਤ ਦੀ ਨਿਯਮਾਂ ਦੀ ਪਾਲਣਾ ਕਰਕੇ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਬਣਾ ਸਕਦੇ ਹਾਂ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ ਨਾਲ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਕੂਲੀ ਬੱਚੇ ਹੀ ਇਸ ਸਬੰਧੀ ਜਾਗਰੂਕਤਾ ਫੈਲਾ ਸਕਦੇ ਹਨ। ਕਿਉਂਕਿ ਇਨਾਂ ਬੱਚਿਆਂ ਵਲੋਂ ਹੀ ਆਪਣੇ ਮਾਤਾ ਪਿਤਾ, ਆਂਢ -ਗੁਆਂਢ ਅਤੇ ਆਪਣੇ ਦੂਜੇ ਸਾਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜਾਗਰੂਕ ਕਰਨਾ ਹੈ। ਇਸ ਮੈਰਾਥਨ ਅਤੇ ਸਾਈਕਲ ਰੈਲੀ ਵਿਚ ਆਮ ਨਾਗਰਿਕਾਂ, ਵਿਦਿਆਰਥੀਆਂ, ਖਿਡਾਰੀਆਂ, ਬੀ ਐਸ ਐਫ ਦੇ ਜਵਾਨਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਜਿਲ੍ਹਾ ਪ੍ਰਸ਼ਾਸ਼ਨ ਨੇ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਟੀ-ਸ਼ਰਟ, ਕੈਪ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਦੱਸਣਯੋਗ ਹੈ ਕਿ ਮੈਰਾਥਨ ਦੌੜ ਵਿੱਚ ਪੀ.ਸੀ.ਐਸ. ਅਧਿਕਾਰੀ ਸ੍ਰ: ਅਰਸ਼ਪ੍ਰੀਤ ਸਿੰਘ ਜੋ ਕਿ ਰੀਜ਼ਨਲ ਟਰਾਂਸਪੋਰਟ ਸਕੱਤਰ ਵਜੋਂ ਕੰਮ ਕਰ ਰਹੇ ਹਨ ਨੇ ਮੈਰਾਥਨ ਦੌੜ ਵਿੱਚ ਹਿੱਸਾ ਲਿਆ ਅਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਮੈਰਾਥਨ ਦੌੜ ਵਿੱਚ ਪਹਿਲੇ 5 ਸਥਾਨਾਂ ਆਉਣ ਵਾਲੇ ਲੜਕੀਆਂ ਹਰਪ੍ਰੀਤ ਕੌਰ, ਜਸਪਾਲ ਕੌਰ, ਕੋਮਲਪ੍ਰੀਤ ਕੌਰ, ਰਮਨਦੀਪ ਕੌਰ, ਸੁਭਜੀਤ ਕੌਰ ਅਤੇ ਮੁੰਡਿਆਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਜਸ਼ਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਕੁਮਾਰ ਬੀ.ਐਸਐਫ ਤੋਂ ਅਮਰਜੀਤ ਕੁਮਾਰ, ਗੁਰਕਿਰਪਾਲ ਸਿੰਘ ਨੂੰ ਟ੍ਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਸਾਸ਼ਨ ਵਲੋਂ ਕਮਿਸ਼ਨਰ ਨਗਰ ਨਿਗਮ ਨੂੰ ਇਸ ਰੈਲੀ ਨੂੰ ਸਫਲ ਬਣਾਉਣ ਲਈ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਸ੍ਰ: ਅਰਸ਼ਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਰੋਜ਼ਗਰ ਸ: ਵਿਕਰਮਜੀਤ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਸ਼ੀਲ ਤੁੱਲੀ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ, ਬਲਰਾਜ ਸਿੰਘ ਢਿੱਲੋਂ, ਸ੍ਰੀ ਆਸ਼ੂ ਵਿਸਾਲ, ਫੂਡ ਸੇਫਟੀ ਅਫ਼ਸਰ ਸ੍ਰੀ ਰਜਿੰਦਰ ਕੁਮਾਰ, ਮਿਸ਼ਲ ਆਗਾਜ਼ ਤੋਂ ਸ੍ਰੀ ਦੀਪਕ ਬੱਬਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਸਾਂਝੇ ਤੌਰ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਮੈਰਾਥਨ ਅਤੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ।
ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਮੈਰਾਥਨ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ।
ਵੱਖ-ਵੱਖ ਤਸਵੀਰਾਂ
==—