ਚੰਡੀਗੜ੍ਹ, 22 ਮਈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਟਵੀਟ ਕਰਕੇ ਦੱਸਿਆ ਕਿ ਪੁਲੀਸ ਦੇ ਐਂਟੀ ਗੈਂਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 6 ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।