ਕੋਟ ਇਸੇ ਖਾਂ- ਰਾਖਾ ਪ੍ਰਭ
ਸੀ.ਬੀ.ਐੱਸ.ਈ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ‘ਚ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਪਿੰਡ ਮਿਲਕ ਅਕਾਲੀਆਂ ਨੇ ਗਰੁੱਪ ਆਰਟਸ ਵਿੱਚੋਂ 95.2 ਫੀਸਦੀ ਅੰਕਾਂ ਨਾਲ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਉਸ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਜਸਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ।ਇਸ ਸਮੇਂ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਜ਼ਿਲ਼੍ਹੇ ਭਰ ਚੋਂ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਜਸਪ੍ਰੀਤ ਕੌਰ ਨੇ ਇਹ ਇੱਕ ਖਾਸ ਉਪਲੱਬਧੀ ਪ੍ਰਾਪਤ ਕੀਤੀ ਹੈ, ਖੁਸ਼ੀ ‘ਚ ਭਾਵੁਕ ਹੁੰਦੇ ਹੋਏ ਉਸਨੇ ਇਸ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਸਕੂਲ ਅਧਿਆਪਕਾਂ ਨੰੁ ਦਿੱਤਾ।ਇਸ ਸਮੇਂ ਉਸ ਨੇ ਕਿਹਾ ਕਿ ਭਵਿੱਖ ਵਿੱਚ ਉਹ ਯੂ.ਪੀ.ਐੱਸ.ਸੀ ਪੇਪਰ ਦੀ ਤਿਆਰੀ ਕਰਕੇ ਆਈ.ਪੀ.ਐੱਸ ਅਫਸਰ ਬਣਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ। ਔਰਤਾਂ ਦੀ ਸੁਰੱਖਿਆ,ਭ੍ਰਿਸ਼ਟਾਚਾਰ ਅਤੇ ਨਸ਼ੇ ਵਰਗੇ ਕਲੰਕ ਨੂੰ ਦੇਸ਼ ਵਿੱਚੋਂ ਖਤਮ ਕਰਨ ਚਾਹੁੰਦੀ ਹੈ। ਇਸ ਸਮੇਂ ਵਾਇਸ ਪ੍ਰਿੰਸੀਪਲ ਜਤਿੰਦਰ ਸ਼ਰਮਾ ਅਤੇ ਅਧਿਅਪਕਾਂ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।