ਕੋਟ ਈਸੇ ਖਾਂ-22 ਅਪ੍ਰੈਲ –ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਅੱਜ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ ।
ਅੱਜ ਸਵੇਰ ਦੀ ਸਭਾ ਵਿੱਚ ਰੈੱਡ ਹਾਊਸ ਦੇ ਵਿਦਿਆਰਥੀਆਂ ਨੇ ਧਾਰਮਿਕ ਗੀਤ ਪੇਸ਼ ਕਰਕੇ ਸਾਰਿਆਂ ਨੂੰ ਇਸ ਦਿਨ ਦੀ ਮਹੱਤਤਾ ਦੱਸੀ। ਵਿਦਿਆਰਥੀਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ ਪੰਜਵੇ ਗੁਰੂ ਸਨ। ਗੁਰੂ ਜੀ ਦਾ ਵਿਅਕਤੀਤਵ ਬਹੁਮੁਖੀ ਅਤੇ ਵਿਲੱਖਣ ਸੀ। ਇਨ੍ਹਾਂ ਨੇ ਧਰਮ ਦੀ ਰਾਖੀ ਲਈ ਕੁਰਬਾਨੀ ਦੇ ਕੇ ਰੁੜ੍ਹੀ ਜਾਂਦੀ ਕੌਮ ਨੂੰ ਬਚਾ ਲਿਆ । ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜੇਠ-ਹਾੜ੍ਹ ਦੀ ਤਪਦੀ ਦੁਪਹਿਰ ਵਿਚ ‘ਯਾਸ਼ਾ ਵਿਧੀ’ ਰਾਹੀਂ ਲਾਹੌਰ ਵਿਖੇ ਤੱਤੀ ਤਵੀ ’ਤੇ ਬਿਠਾਇਆ ਗਿਆ ਅਤੇ ਉੱਪਰੋਂ ਸੀਸ ਉੱਤੇ ਗਰਮ ਰੇਤਾ ਪਾਇਆ ਗਿਆ । ਗੁਰੂ ਸਾਹਿਬ ਅਡੋਲ ਰਹੇ ਅਤੇ ਮੁੱਖੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਰਹੇ। ਆਪ ਜਿਹੀ ਕੁਰਬਾਨੀ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ. ਹਰਵੰਤ ਸਿੰਘ, ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਆਦਿ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ।
ਪਾਥਵੇਜ਼ ਗਲੋਬਲ ਸਕੂਲ ਨੇ ਮਨਾਇਆ ” ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ “
previous post