Home » ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਲਗਾਇਆਂ ਗਿਆ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਲਗਾਇਆਂ ਗਿਆ ਰੋਜ਼ਗਾਰ ਕੈਂਪ

by Rakha Prabh
19 views
ਅੰਮ੍ਰਿਤਸਰ 25 ਮਈ, ( ਰਣਜੀਤ ਸਿੰਘ ਮਸੌਣ )
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਕਰਮ ਜੀਤ ਡਿਪਟੀ ਡਾਇਰੈਕਟਰ,ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਸਾਡਾ ਪਿੰਡ, ਭਾਰਤੀ ਐਕਸਾ, ਫੋਨ ਪੇ, ਨਿਵਾ ਭੁਪਾ ਹੈਲਥ ਆਦਿ ਕੰਪਨੀਆ ਵੱਲੋਂ ਭਾਗ ਲਿਆ ਗਿਆ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਗਿਊਕੀਟਿਵ, ਡਿਊਟੀ ਮੈਨੇਜ਼ਰ, ਯੂਨੀਟ ਮੈਨੇਜ਼ਰ, ਅੰਜਸੀਂ ਮੈਨੇਜ਼ਰ ਕਸਟਮਰ ਕੇਅਰ, ਫ਼ੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ 67 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ 67 ਉਮੀਦਵਾਰਾਂ ਨੂੰ ਨੌਕਰੀ ਲਈ ਚੋਣ/ਸ਼ਾਰਟਲਿਸਟ ਕੀਤਾ ਗਿਆ।

Related Articles

Leave a Comment