Home » ਫਿਰੋਜ਼ਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਸਿਜ਼ ਦੇ ਝੰਡੇ ਹੇਠ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ

ਫਿਰੋਜ਼ਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਸਿਜ਼ ਦੇ ਝੰਡੇ ਹੇਠ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ

by Rakha Prabh
65 views

ਫਿਰੋਜ਼ਪੁਰ 24 ਮਈ (ਜੀ ਐੱਸ ਸਿੱਧੂ ) ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਝੰਡੇ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫਤਰ ਅੱਗੇ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਰੋਸ ਮੁਜਾਹਰੇ ਨੂੰ ਸੰਬੋਧਨ ਕਰਦੇ ਹਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜਰਨਲ ਸਕੱਤਰ ਜਗਦੀਪ ਸਿੰਘ ਮਾਂਗਟ, ਰੇਲਵੇ ਯੂਨੀਅਨ ਆਗੂ ਸੁਭਾਸ਼ ਸ਼ਰਮਾ, ਜੀਟੀਯੂ ਦੇ ਸਰਗਰਮ ਆਗੂ ਰਜੀਵ ਹਾਡਾ , ਰਮੇਸ਼ ਸ਼ਰਮਾ, ਪੈਨਸ਼ਨਰਜ਼ ਆਗੂ ਕਿਸਨ ਚੰਦ ਜਾਗੋਵਾਲੀਆ,ਉਮ ਪ੍ਰਕਾਸ਼ , ਮਹਿੰਦਰ ਸਿੰਘ ਧਾਲੀਵਾਲ , ਦਰਸ਼ਨ ਸਿੰਘ ਭੁੱਲਰ,ਕੋਰ ਸਿੰਘ ਜ਼ੀਰਾ , ਬਲਬੀਰ ਸਿੰਘ ਗੋਖੀਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ ਸ ਸ ਫ 1406/ 22 ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਤੇ ਸਾਥੀਆਂ ਨੂੂੰ ਸਿੱਖਿਆ ਮੰਤਰੀ ਦੇ ਚੰਡੀਗੜ ਦਫਤਰ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਸਬੰਧੀ ਮਿਲਣ ਮੌਕੇ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਦਮਾਸ਼ੀ ਕਰਦਿਆ ਆਗੂਆਂ ਉਪਰ ਝੂਠਾ ਕੇਸ ਬਨਾਉਣ ਲਈ ਚੰਡੀਗੜ੍ਹ ਪੁਲਿਸ ਨੂੰ ਹਿਰਾਸਤ ਵਿੱਚ ਲੈਣ ਦੇ ਬੇ ਤੁਕੇ ਆਦੇਸ਼ ਦਿੱਤੇ ਜਿਸ ਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਜੋ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ 21 ਮਈ 2023 ਨੂੰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਵਿਰੁੱਧ ਕੀਤੀ ਗਈ ਰੈਲੀ ਦੇ ਦਬਾਅ ਸਦਕਾ ਮਿਤੀ 24 ਮਈ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਫਿਕਸ ਕੀਤੀ ਗਈ ਸੀ। ਪਰ ਜਦੋਂ ਸਿੱਖਿਆ ਮੰਤਰੀ ਵੱਲੋਂ ਲਿਖਤੀ ਮੀਟਿੰਗ ਦੇ ਦਿੱਤੇ ਗਏ ਸਮੇਂ ਅਨੁਸਾਰ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਅਤੇ ਪ ਸ ਸ ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਸਾਥੀ ਗੁਰਬਿੰਦਰ ਸਿੰਘ ਆਦਿ ਮੀਟਿੰਗ ਕਰਨ ਲਈ ਪੰਜਾਬ ਭਵਨ ਗਏ ਤਾਂ ਸਿੱਖਿਆ ਮੰਤਰੀ ਵੱਲੋਂ ਘਟੀਆ ਹਰਕਤਾਂ ਤੇ ਉੱਤਰਦਿਆਂ ਫੈਡਰੇਸ਼ਨ ਦੇ ਆਗੂਆਂ ਨੂੰ ਮੀਟਿੰਗ ਵਿੱਚ ਆਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਅਤੇ ਸਿੱਖਿਆ ਮੰਤਰੀ ਦੇ ਹੁਕਮਾਂ ਤੇ ਚੰਡੀਗੜ੍ਹ ਪੁਲਿਸ ਵੱਲੋਂ ਆਗੂਆਂ ਨਾਲ ਬਦਸਲੂਕੀ ਕਰਦਿਆਂ ਗਿਰਫ਼ਤਾਰ ਕੀਤੀ ਗਿਆ । ਆਗੂਆਂ ਨੇ ਕਿਹਾ ਕਿ ਗੁਲਾਮੀ ਦੀਆਂ ਜੰਜੀਰਾਂ ਨੂੰ ਤੋੜਨ ਵਾਲੇ ਅਤੇ ਸੰਘਰਸ਼ਾਂ ਦੇ ਆਗੂ ਰਹੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਨਾਮ ਤੇ ਵੋਟਾਂ ਲੈ ਕੇ ਸੱਤਾ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮੰਤਰੀ ਦੇ ਹੁਕਮਾਂ ਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀਆਂ ਆਗੂ ਭੈਣਾਂ ਅਤੇ ਸਾਥੀ ਗੁਰਬਿੰਦਰ ਸਿੰਘ ਨੂੰ ਪੰਜਾਬ ਭਵਨ ਵਿਚ ਹੀ ਨਜ਼ਰਬੰਦ ਕਰਨਾ ਅਤੇ ਪਸਸਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨਾ ਅੰਗਰੇਜ਼ੀ ਹਕੂਮਤ ਤੋਂ ਘੱਟ ਨਹੀ ਜਾਪਦਾ ਭਾਵੇਂ ਕਿ ਬਾਅਦ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਭਰਾਵਾਂ ਹੇਠ ਰਿਹਾਅ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬਦਮਾਸ਼ੀ ਦੀ ਜਥੇਬੰਦੀ ਵੱਲੋਂ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸ ਮੌਕੇ ਪੈਨਸ਼ਨਰਜ਼ ਆਗੂ ਮਲਕੀਤ ਚੰਦ ਪਾਸੀ , ਗੁਰਚਰਨ ਸਿੰਘ, ਯਸਵੰਤ ਮੈਣੀ, ਜੀਟੀਯੂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ,ਮੁਲਾਜ਼ਮ ਆਗੂ ਹਰਬੰਸ ਸਿੰਘ, ਰਾਮਪਾਲ, ਮਾਨ ਸਿੰਘ ਭੱਟੀ, ਨਿਸ਼ਾਨ ਸਿੰਘ ਸਿੱਧੂ ਹਰਮੇਸ ਸਿੰਘ, ਗੁਰਚਰਨ ਸਿੰਘ ਪ੍ਰਿਤਪਾਲ ਸਿੰਘ ਪ੍ਰਮੋਦ ਕੁਮਾਰ ਜੋਗਿੰਦਰ ਸਿੰਘ ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਸੰਧੂ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

      ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬਦਮਾਸ਼ੀ ਦੀ ਜਥੇਬੰਦੀ ਵੱਲੋਂ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸ ਮੌਕੇ ਪੈਨਸ਼ਨਰਜ਼ ਆਗੂ ਮਲਕੀਤ ਚੰਦ ਪਾਸੀ , ਗੁਰਚਰਨ ਸਿੰਘ, ਯਸਵੰਤ ਮੈਣੀ, ਜੀਟੀਯੂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ,ਮੁਲਾਜ਼ਮ ਆਗੂ ਹਰਬੰਸ ਸਿੰਘ, ਰਾਮਪਾਲ, ਮਾਨ ਸਿੰਘ ਭੱਟੀ, ਨਿਸ਼ਾਨ ਸਿੰਘ ਸਿੱਧੂ ਹਰਮੇਸ ਸਿੰਘ, ਗੁਰਚਰਨ ਸਿੰਘ ਪ੍ਰਿਤਪਾਲ ਸਿੰਘ ਪ੍ਰਮੋਦ ਕੁਮਾਰ ਜੋਗਿੰਦਰ ਸਿੰਘ ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਸੰਧੂ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

Related Articles

Leave a Comment