ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਲਗਾਇਆ ਗਿਆ ਰੋਜ਼ਗਾਰ ਕੈਂਪ
ਅੰਮ੍ਰਿਤਸਰ 25 ਮਈ 2023 (ਗੁਰਮੀਤ ਸਿੰਘ ਰਾਜਾ )—ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ ਡਿਪਟੀ ਡਾਇਰੈਕਟਰ,ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਸਾਡਾ ਪਿੰਡ, ਭਾਰਤੀ ਐਕਸਾ, ਫੋਨ ਪੇ, ਨਿਵਾ ਭੁਪਾ ਹੈਲਥ ਆਦਿ ਕੰਪਨੀਆ ਵੱਲੋਂ ਭਾਗ ਲਿਆ ਗਿਆ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਗਿਊਕੀਟਿਵ,ਡਿਊਟੀ ਮੈਨੇਜ਼ਰ, ਯੂਨੀਟ ਮੈਨੇਜ਼ਰ, ਅੰਜਸੀਂ ਮੈਨੇਜ਼ਰ ਕਸਟਮਰ ਕੇਅਰ,ਫੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ 67 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ 67 ਉਮੀਦਵਾਰਾਂ ਨੂੰ ਨੌਕਰੀ ਲਈ ਚੋਣ/ਸ਼ਾਰਟਲਿਸਟ ਕੀਤਾ ਗਿਆ।