ਜ਼ੀਰਾ/ ਮੱਲਵਾਲਾ 26 ਮਈ( ਗੁਰਪ੍ਰੀਤ ਸਿੰਘ ਸਿੱਧੂ/ਗੁਰਦੇਵ ਸਿੰਘ ਗਿੱਲ)
ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂ ਵਾਲਾ ਖ਼ਾਸ ਦੇ ਵਿਦਿਆਰਥੀਆਂ ਨੇ ਇਤਿਹਾਸ ਸਿਰਜਦਿਆ ਹੋਇਆ ਪ੍ਰਿੰਸੀਪਲ ਸ਼੍ਰੀ ਸੰਜੀਵ ਟੰਡਨ ਦੀ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਵਰ੍ਹੇ ਦੇ ਬਾਰਵੀਂ ਜਮਾਤ ਦੇ ਨਤੀਜਿਆਂ ਦੌਰਾਨ ਤਿੰਨ ਬੱਚਿਆਂ ਨੇ ਪੰਜਾਬ ਪੱਧਰ ਤੇ 12 ਅਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸੰਜੀਵ ਟੰਡਨ ਨੇ ਰਾਖਾ ਪ੍ਰਭ ਅਖਬਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਾਰਵੀਂ ਜਮਾਤ ਦੇ ਨਤੀਜਿਆਂ ਦੌਰਾਨ ਵਿਦਿਆਰਥਣ ਪਰਮਜੀਤ ਕੌਰ ਪੁੱਤਰੀ ਅਮਰੀਕ ਸਿੰਘ , ਕੁਲਜੀਤ ਕੌਰ ਪੁੱਤਰੀ ਮੇਜਰ ਸਿੰਘ ਨੇ ਪੰਜਾਬ ਵਿੱਚੋਂ 12 ਵਾਂ ਅਸਥਾਨ ਪ੍ਰਾਪਤ ਕੀਤਾ ਅਤੇ ਵਿਦਿਆਰਥਣ ਅਮਿਤੋਜ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਵਿੱਚੋਂ 14 ਵਾਂ ਅਸਥਾਨ ਪ੍ਰਾਪਤ ਕਰਕੇ ਬਾਰਵੀਂ ਵਿੱਚੋਂ ਕੁੱਲ ਤਿੰਨ ਮੈਰਿਟ ਪ੍ਰਾਪਤ ਕਰਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਇਸ ਪ੍ਰਾਪਤੀ ਨੂੰ ਦੁੱਗਣਾ ਕਰਦਿਆਂ ਹੋਇਆਂ ਐਲਾਨੇ ਦਸਵੀਂ ਦੇ ਨਤੀਜਿਆਂ ਵਿੱਚ ਜੀਆ ਪੁੱਤਰੀ ਅਸ਼ੋਕ ਕੁਮਾਰ ਪੰਜਾਬ ਵਿਚੋਂ 10 ਵਾਂ ਅਸਥਾਨ, ਸਤਬੀਰ ਸਿੰਘ ਪੁੱਤਰ ਗੁਰਚਰਨ ਸਿੰਘ ਪੰਜਾਬ ਵਿਚੋਂ 13 ਵਾਂ ਅਸਥਾਨ ਪ੍ਰਾਪਤ ਕਰਨ ਦੇ ਨਾਲ ਨਾਲ ਫ਼ਿਰੋਜ਼ਪੁਰ ਜਿਲ੍ਹੇ ਵਿੱਚੋਂ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਨੂੰ ਚਾਰ ਚੰਨ ਲਗਾ ਦਿੱਤੇ ਹਨ । ਪ੍ਰਿੰਸੀਪਲ ਸੰਜੀਵ ਟੰਡਨ ਨੇ ਮਾਣਮੱਤੀ ਪ੍ਰਾਪਤੀ ਲਈ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।