Home » ਪੱਲਸ ਪੋਲੀਓ ਰਾਓਂਡ ਸੰਬਧੀ ਕੱਢੀ ਗਈ ਚੇਤਨਾ ਰੈਲੀ

ਪੱਲਸ ਪੋਲੀਓ ਰਾਓਂਡ ਸੰਬਧੀ ਕੱਢੀ ਗਈ ਚੇਤਨਾ ਰੈਲੀ

ਪੱਲਸ ਪੋਲੀਓ ਰਾਓਂਡ ਸੰਬਧੀ ਕੱਢੀ ਗਈ ਚੇਤਨਾ ਰੈਲੀ

by Rakha Prabh
42 views

ਪੱਲਸ ਪੋਲੀਓ ਰਾਓਂਡ ਸੰਬਧੀ ਕੱਢੀ ਗਈ ਚੇਤਨਾ ਰੈਲੀ

ਅੰਮ੍ਰਿਤਸਰ (ਗੁਰਮੀਤ ਸਿੰਘ ਰਾਜਾ) ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਦਫਤਰ ਸਿਵਲ ਸਰਜਨ ਤਰਨਤਾਰਨ ਵਿਖੇ ਤੋਂ ਇਕ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾਂ ਕੀਤਾ ਗਿਆ।ਇਸ ਰੈਲੀ ਵਿਚ ਸਮੂਹ ਪ੍ਰੋਗਰਾਮ ਅਫਸਰਾਂ, ਜਿਲਾ੍ ਅੀਧਕਾਰੀਆਂ ਅਤੇ ਸਮੂਹ ਸਟਾਫ ਨੇ ਸ਼ਮੂਲਿਅਤ ਕੀਤੀ। ਇਸ ਰੈਲੀ ਦੇ ਨਾਲ ਆਟੋ ਰਿਕਸ਼ਿਆਂ ਦੁਆਰਾ ਲੋਕਾਂ ਨੂੰ ਇਸ ਮੁਹਿੰਮ ਦੌਰਾਨ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਝਾ ਨਹੀ ਰਹਿਣਾ ਚਾਹੀਦਾ।ਜਿਲਾ੍ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਇਸ ਰਾਊਡ ਤਹਿਤ 0 ਤੋ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਅਵਸਰ ਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਸ਼ੈਲਿੰਦਰ ਸਿੰਘ, ਜਿਲਾ੍ ਸਿਹਤ ਅਫਸਰ ਡਾ ਸੁਖਬੀਰ ਕੌਰ, ਜਿਲਾ੍ ਟੀ.ਬੀ. ਅਫਸਰ ਡਾ ਸੁਖਜਿੰਦਰ ਸਿੰਘ, ਜਿਲਾ੍ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਗਗਨਦੀਪ ਸਿੰਘ, ਰਣਜੀਤ ਕੌਰ ਸਮੂਹ ਸਟਾਫ ਆਦੀ ਹਾਜਰ ਸਨ।

Related Articles

Leave a Comment