Home » ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਾ ਜੀ ਐਨ ਏ ਮੇਹਟੀਆਣਾ ਵਿਖੇ ਵਿੱਦਿਅਕ ਟੂਰ ਲਗਾਇਆ

ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਾ ਜੀ ਐਨ ਏ ਮੇਹਟੀਆਣਾ ਵਿਖੇ ਵਿੱਦਿਅਕ ਟੂਰ ਲਗਾਇਆ

-ਵਿੱਦਿਅਕ ਟੂਰ ’ਤੇ ਜਾ ਰਹੇ ਵਿਦਿਆਰਥੀਆਂ ਦੀ ਬੱਸ ਨੂੰ ਡਿਪਟੀ ਡੀ ਈ ਓ (ਸੈਕੰਡਰੀ) ਧੀਰਜ ਵਿਸਿ਼ਸ਼ਟ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Rakha Prabh
38 views
ਹੁਸਿ਼ਆਰਪੁਰ, 26 ਮਈ (ਤਰਸੇਮ ਦੀਵਾਨਾ)- ਜਿ਼ਲ੍ਹਾ ਸਿੱਖਿਆ ਅਫਸਰ ਹੁਸਿ਼ਆਰਪੁਰ (ਸੈਕੰਡਰੀ) ਹਰਭਗਵੰਤ ਸਿੰਘ, ਡਿਪਟੀ ਜਿ਼ਲ੍ਹਾ ਸਿੱਖਿਆ ਅਫਸਰ ਹੁਸਿ਼ਆਰਪੁਰ (ਸੈਕੰਡਰੀ) ਧੀਰਜ ਵਸਿ਼ਸ਼ਟ ਅਤੇ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਯੋਗ ਅਗਵਾਈ ’ਚ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੈਕਟਰੀ ਜੀ ਐਨ ਏ ਮੇਹਟੀਆਣਾ ਹੁਸਿ਼ਆਰਪੁਰ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ, ਜਿਸ ਨੂੰ ਡਿਪਟੀ ਡੀ ਈ ਓ (ਸੈਕੰਡਰੀ) ਧੀਰਜ ਵਿਸਿ਼ਸ਼ਟ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਅਤੇ ਉਨ੍ਹਾਂ ’ਚ ਉੱਦਮੀ ਬਣਾਉਣ ਦੀ ਭਾਵਨ ਪੈਦਾ ਕਰਨ ਲਈ ਇਹ ਵਿੱਦਿਅਕ ਟੂਰ ਲਗਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਅਧਿਆਪਕ ਵਰਿੰਦਰ ਸਿੰਘ, ਇੰਚਾਰਜ ਮੋਨਿਕਾ ਕੌਸਿ਼ਲ ਅਤੇ ਸ਼ਮਾ ਨੰਦਾ ਦੀ ਦੇਖ-ਰੇਖ ਅਧੀਨ ਫੈਕਟਰੀ ਜੀ ਐਨ ਏ ਮੇਹਟੀਆਣਾ ਦੇ ਵੱਖ-ਵੱਖ ਵਿਭਾਗਾਂ ਅਤੇ ਬਾਰੇ ਵਰਕਸ਼ਾਪਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ, ਜਿਹੜੀ ਕਿ ਵਿਦਿਆਰਥੀਆਂ ਲਈ ਬਹੁਤ ਲਾਹੇਬੰਦ ਸਾਬਤ ਹੋਵੇਗੀ। ਬੱਚਿਆਂ ਨੂੰ ਰਿਫਰੈਸ਼ਮੈਂਟ ਅਤੇ ਦੁਪਹਿਰ ਦਾ ਖਾਣਾ ਵੀ ਉਪਲੱਬਧ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਸਰਵਪੱਖੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਰਣਜੀਤ ਸਿੰਘ, ਜੋਗਿੰਦਰ ਸਿੰਘ ਆਦਿ ਵੀ ਹਾਜਰ ਸਨ।
ਕੈਪਸ਼ਨ- ਵਿੱਦਿਅਕ ਟੂਰ ’ਤੇ ਜਾ ਰਹੇ ਵਿਦਿਆਰਥੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਡਿਪਟੀ ਡੀ ਈ ਓ (ਸੈਕੰਡਰੀ) ਧੀਰਜ ਵਿਸਿ਼ਸ਼ਟ, ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਸਟਾਫ।

Related Articles

Leave a Comment