ਮੱਲਾਂ ਵਾਲਾ 25 ਮਈ ( ਗੁਰਦੇਵ ਸਿੰਘ ਗਿੱਲ)-: ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਖ਼ਾਸ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਟੰਡਨ ਦੀ ਅਗਵਾਈ ਹੇਠ ਸਮੂਹ ਸਟਾਫ ਮੈਂਬਰਾਂ ਦੀ ਅਣਥੱਕ ਮਿਹਨਤ, ਬੱਚਿਆਂ ਦੀ ਮਿਹਨਤ ਸਦਕਾ ਸਕੂਲ ਦੇ ਬਾਰਵੀਂ ਜਮਾਤ 2022-23 ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਤੋਂ ਝੰਡੀ ਬਰਕਰਾਰ ਰੱਖਦੇ ਹੋਏ ਪੰਜਾਬ ਮੈਰਿਟ ਵਿੱਚ ਸ਼ਾਨਦਾਰ ਰਿਕਾਰਡ ਆਪਣੇ ਨਾਮ ਕੀਤੇ ਹਨ ਅਤੇ ਸਕੂਲ ਇਲਾਕੇ ਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ਸਕੂਲ ਦੇ ਮੈਰਿਟ ਚ ਆਏ ਤਿੰਨ ਵਿਦਿਆਰਥਨਾਂ ਚ ਪਰਮਜੀਤ ਕੌਰ ਪੁੱਤਰੀ ਅਮਰੀਕ ਸਿੰਘ ਪੰਜਾਬ ਵਿੱਚੋਂ 12ਵਾਂ ਸਥਾਨ,ਕੁਲਜੀਤ ਕੌਰ ਪੁੱਤਰੀ ਮੇਜਰ ਸਿੰਘ ਪੰਜਾਬ ਵਿੱਚੋਂ 12ਵਾਂ ਸਥਾਨ, ਅਮਿਤੋਜ ਕੌਰ ਪੁੱਤਰੀ ਨਿਰਮਲ ਸਿੰਘ ਪੰਜਾਬ ਵਿੱਚੋਂ 14ਵਾਂ ਸਥਾਨ ਪ੍ਰਾਪਤ ਕਰਕੇ ਸਕੂਲ, ਇਲਾਕੇ, ਸਿੱਖਿਆ ਵਿਭਾਗ ਫਿਰੋਜਪੁਰ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਗੌਰਤਲਬ ਹੈ ਕਿ ਤਿੰਨ ਲੱਖ ਦੇ ਕਰੀਬ ਬੱਚੇ ਬਾਰਵੀਂ ਦੇ ਇਮਤਿਹਾਨ ਵਿੱਚ ਬੈਠਦੇ ਹਨ ਸਕੂਲ ਆਫ ਐਮੀਨੈਂਸ ਮੱਲਾਂਵਾਲਾ ਖ਼ਾਸ ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਦਫਤਰ ਫਿਰੋਜਪੁਰ, ਉਪਰੋਕਤ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਾ ਹੋਇਆ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਹੈ।