Home » ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ

by Rakha Prabh
79 views

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ
ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ

 

ਅੰਮ੍ਰਿਤਸਰ, 27 ਮਈ 2023:-(ਗੁਰਮੀਤ ਸਿੰਘ ਰਾਜਾ )
ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖਰੀਦੋ ਫਰੋਖਤ ਕਰ ਲਈ ਜਾਵੇ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਅਤੇ ਫਲੱਡ ਕੰਟਰੋਲ ਰੂਮ ਵਿੱਚ ਯੋਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਜਰੂਰਤ ਪੈਣ ਤੇ ਇਹ ਕਰਮਚਾਰੀ ਸਬੰਧਤ ਅਫਸਰ ਦੇ ਧਿਆਨ ਵਿੱਚ ਮੁਸ਼ਕਲ ਨੂੰ ਲਿਆ ਸਕਣ। ਉਨ੍ਹਾਂ ਜਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਮੰਡੀਆਂ ਦੀ ਸਾਫ ਸਫਾਈ ਦਾ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ੍ਰੀ ਤਲਵਾੜ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ ਉਨ੍ਹਾਂ ਦੀ ਮਦਦ ਲਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ ਡੀ ਐਮਜ਼ ਸ੍ਰੀ ਅਰਵਿੰਦਰਪਾਲ ਸਿੰਘ ਅਜਨਾਲਾ, ਸ੍ਰੀਮਤੀ ਅਲਕਾ ਕਾਲੀਆ ਬਾਬਾ ਬਕਾਲਾ, ਸ੍ਰੀਮਤੀ ਹਰਨੂਰ ਢਿਲੋਂ ਮਜੀਠਾ, ਸ੍ਰੀ ਰਾਜੇਸ਼ ਸ਼ਰਮਾ ਲੋਪੋਕੇ, ਜਿਲ੍ਹਾ ਮਾਲ ਅਫਸਰ ਸ੍ਰੀ ਰਾਮ ਕਿਸ਼ਨ, ਐਸ:ਸੀ ਸ੍ਰ ਇੰਦਰਜੀਤ ਸਿੰਘ, ਜਿਲ੍ਹਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ, ਤਹਿਸੀਲਦਾਰ ਬੀਰਕਰਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਪਸ਼ਨ-
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Related Articles

Leave a Comment