)
ਜਗਰਾਓਂ/ਲੁਧਿਆਣਾ 27 ਮਈ,(ਗੁਰਪ੍ਰੀਤ ਸਿੰਘ ਸਿੱਧੂ
ਬ੍ਰਹਮਗਿਆਨੀ ਸੰਤ ਬਾਬਾ ਮੈਗਲ ਸਿੰਘ ਨਾਨਕਸਰ ਵਾਲੇ ਤੇ ਨਿੱਘੇ ਸੁਭਾਅ ਤੇ ਰੱਬੀ ਰੂਹ ਸਨ : ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ। , ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਮੈਂਗਲ ਸਿੰਘ ਜੀ ਦੀ ਚੌਧਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਰਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਗੁਰਦੁਆਰਾ ਲੋਪੋਕੇ ਕਵਾੜ ਸਾਹਿਬ ਜਗਰਾਉਂ ਵਿਖੇ ਕਰਵਾਇਆ ਗਿਆ। ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਢਾਡੀ, ਕਵੀਸ਼ਰੀ ਜਥਿਆਂ ਨੇ ਵੀਰ ਰਸ ਢਾਡੀ ਵਾਰਾਂ ਸੁਣਾ ਕੇ ਸਿੱਖ ਪੰਥ ਦੀਆਂ ਲਾਸਾਨੀ ਸ਼ਹਾਦਤਾਂ ਤੇ ਚਾਨਣਾ ਪਾਇਆ। ਇਸ ਦੌਰਾਨ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਬ੍ਰਹਮਲੀਨ ਬ੍ਰਹਮਗਿਆਨੀ ਸੰਤ ਬਾਬਾ ਮੈਗਲ ਜੀ ਦੀ ਜੀਵਨੀ ਤੇ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਮੈਗਲ ਸਿੰਘ ਨਿੱਘੇ ਸੁਭਾਅ ਦੇ ਮਾਲਕ ਅਤੇ ਰੱਬੀ ਰੂਹ ਸਨ ਜੋ ਹਮੇਸ਼ਾ ਖਿੜੇ ਮੱਥੇ ਆਈਆਂ ਸੰਗਤਾਂ ਦਾ ਸੁਆਗਤ ਕਰਦੇ ਸਨ ਅਤੇ ਉਨ੍ਹਾਂ ਦੀਆਂ ਮਨੋਭਾਵਨਾਵਾਂ ਸਮਝਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਮੈਗਲ ਸਿੰਘ ਜੀ ਵਰਗੀਆਂ ਰੱਬੀ ਰੂਹਾਂ ਦੇ ਦਰਸ਼ਨ ਦੀਦਾਰੇ ਸੁਭਾਗਾ ਨਾਲ ਪ੍ਰਾਪਤ ਹੁਦੇ ਹਨ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਦਮਦਮੀ ਟਕਸਾਲ ਸੰਗਰਾਵਾਂ, ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ , ਸਿੰਘ ਸਹਿਬ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਅਮੀਰ ਸਿੰਘ ਜਵੱਦੀ ਟਕਸਾਲ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦੀਪ ਸਿੰਘ ਨਾਨਕਸਰ, ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੇ ਸੇਵਾਦਾਰ ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਗੋਰਾ ਸਿੰਘ ਨਾਨਕਸਰ, ਬਾਬਾ ਅਜੀਤ ਸਿੰਘ ਜੌਹਲਾ, ਬਾਬਾ ਹਰਚਰਨ ਸਿੰਘ ਲਾਡੀ ਪਟਿਆਲਾ ਵਾਲੇ, ਬਾਬਾ ਸ਼ੇਰ ਸਿੰਘ ਬਰਨਾਲਾ, ਜਸਪਾਲ ਸਿੰਘ ਹੇਰਾਂ ਮੁੱਖ ਸੰਪਾਦਕ ਪਹਿਰੇਦਾਰ ਅਖਬਾਰ, ਬੀਬਾ ਅਮਨਦੀਪ ਕੌਰ ਅਰੋੜਾ ਹਲਕਾ ਵਿਧਾਇਕ ਮੋਗਾ, ਬਲਜਿੰਦਰ ਸਿੰਘ ਖੁਖਰਾਣਾ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ, ਬਲਵੰਤ ਸਿੰਘ ਰਾਮੂਵਾਲੀਆ, ਊਧਮ ਸਿੰਘ ਖੁਖਰਾਣਾ ਆਦਿ ਦਾ ਸਨਮਾਨ ਸੰਤ ਬਾਬਾ ਰਵਿੰਦਰ ਸਿੰਘ ਜੀ ਵੱਲੋਂ ਸਿਰਪਾਓ ਦੇ ਕੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰੀਆਂ ਅਤੇ ਗੁਰੂ ਘਰ ਕੇ ਅਤੁੱਟ ਲੰਗਰ ਛਕ ਕੇ ਤ੍ਰਿਪਤ ਹੋਈਆ।