Home » ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਿੱਖਿਆ ਮੰਤਰੀ ਵਿਰੁੱਧ ਵਿਸ਼ਾਲ ਰੋਸ ਰੈਲੀ 3 ਜੂਨ ਨੂੰ ਅਨੰਦਪੁਰ ਸਾਹਿਬ ਵਿਖੇ ਕਰਨ ਦਾ ਐਲਾਨ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਿੱਖਿਆ ਮੰਤਰੀ ਵਿਰੁੱਧ ਵਿਸ਼ਾਲ ਰੋਸ ਰੈਲੀ 3 ਜੂਨ ਨੂੰ ਅਨੰਦਪੁਰ ਸਾਹਿਬ ਵਿਖੇ ਕਰਨ ਦਾ ਐਲਾਨ।

by Rakha Prabh
46 views

ਫਿਰੋਜ਼ਪੁਰ, 27 ਮਈ ( ਗੁਰਪ੍ਰੀਤ ਸਿੰਘ ਸਿੱਧੂ )

ਮੰਗਾਂ ਹੱਲ ਨਾ ਕਰਨ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਬਦਸਲੂਕੀ ਕਰਕੇ ਗ੍ਰਿਫਤਾਰ ਕਰਵਾਏ ਜਾਣ ਦੇ ਵਿਰੁੱਧ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਨਾ ਵਰਤ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਆਪਣੇ ਆਪ ਨੂੰ ਖਾਸ ਸਮਝਣ ਵਾਲੇ ਇਸ ਮੰਤਰੀ ਦਾ ਵਿਰੋਧ ਕਰਨ ਲਈ ਸੰਘਰਸ਼ ਉਲੀਕਿਆ ਗਿਆ ਹੈ ਅਤੇ ਇਸ ਸੰਘਰਸ਼ ਨੂੰ ਸਫਲ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਵਰਚੁਅਲ ਮੀਟਿੰਗ ਗੂਗਲ ਮੀਟ ਤੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਿੱਖਿਆ ਮੰਤਰੀ ਵੱਲੋਂ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਦੌਰਾਨ ਮੰਗਾਂ ਨੂੰ ਹੱਲ ਕਰਨ ਦੀ ਥਾਂ ਆਗੂਆਂ ਨਾਲ ਜੋ ਬਦਸਲੂਕੀ ਕਰਨੀ ਸ਼ੁਰੂ ਕੀਤੀ ਤਾਂ ਆਗੂਆਂ ਵਲੋਂ ਇਸ ਮੰਤਰੀ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਗਿਆ। ਜਿਸ ਤੇ ਮੰਤਰੀ ਵਲੋਂ ਆਗੂਆਂ ਨੂੰ ਗਿ੍ਫਤਾਰ ਕਰਨ ਦੇ ਹੁਕਮ ਦਿੱਤੇ ਪ੍ਰੰਤੂ ਫੌਰੀ ਤੌਰ ਤੇ ਸੂਬੇ ਭਰ ਵਿੱਚੋਂ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਸੈਕਟਰ 3 ਦੇ ਥਾਣੇ ਅੱਗੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਜਾਣ ਦੇ ਦਬਾਅ ਹੇਠ ਪ ਸ ਸ ਫ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਬਿਨਾ ਸ਼ਰਤ ਰਿਹਾਅ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਮਿਤੀ 3 ਜੂਨ 2023 ਨੂੰ ਅਨੰਦਪੁਰ ਸਾਹਿਬ ਵਿਖੇ ਪ.ਸ.ਸ.ਫ. ਵਲੋਂ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਕੇ ਇਸ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਅਗਲੇ ਲਗਾਤਾਰ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਵੱਲੋਂ ਮੀਟਿੰਗ ਵਿੱਚ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਗੁੰਡਾਗਰਦੀ ਵਿੱਚ ਪਿੱਛੇ ਛੱਡ ਗਏ ਹਨ ਅਤੇ ਹਿਟਲਰਸ਼ਾਹੀ ਢੰਗ ਨਾਲ ਪੰਜਾਬ ਨੂੰ ਚਲਾੳਣ ਦੀ ਕੋਸ਼ਿਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਹੁਣ ਇਹ ਗੱਲ ਵੀ ਮੰਤਰੀ ਤਹਿ ਕਨਗੇ ਕਿ ਉਹਨਾਂ ਨਾਲ ਮੀਟਿੰਗਾਂ ਵਿੱਚ ਜੱਥੇਬੰਦੀ ਦੇ ਕਿਹੜੇ ਕਿਹੜੇ ਆਗੂ ਆਉਣਗੇ। ਮੀਟਿੰਗ ਵਿੱਚ ਹਾਜਰ ਵੱਖ ਵੱਖ ਜੱਥੇਬੰਦੀਆਂ ਜੀ.ਟੀ.ਯੂ., ਪੀ.ਡਬਲਯੂ.ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ, ਪੈਰਾ-ਮੈਡੀਕਲ, ਜਲ ਸਰੋਤ, ਜੰਗਲਾਤ ਵਰਕਰਜ਼ ਯੂਨੀਅਨ, ਮਿਡ ਡੇ ਮੀਲ, ਆਂਗਣਵਾੜੀ, ਆਸ਼ਾ ਵਰਕਰਜ਼ ਯੂਨੀਅਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ, ਸਫਾਈ ਸੇਵਕ ਯੂਨੀਅਨ, ਮੰਡੀ ਬੋਰਡ ਯੂਨੀਅਨ, ਨਾਨ-ਗਜ਼ਟਿਡ ਫਾਰੈਸਟ ਆਫੀਸਰਜ਼ ਯੂਨੀਅਨ, ਕੰਟਰੈਕਟ ਵਰਕਰਜ਼ ਯੂਨੀਅਨ, ਐਨ.ਐਚ.ਐਮ.ਯੂਨੀਅਨ, ਪੀ.ਆਰ.ਟੀ.ਸੀ. ਯੂਨੀਅਨ ਸਹਿਤ ਬਾਕੀ ਯੂਨੀਅਨਾਂ ਦੇ ਆਗੂਆਂ ਵਲੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਇਸ ਰੈਲੀ ਵਿੱਚ ਸ਼ਮੂਲੀਅਤ ਕਰਵਾਉਣ ਦਾ ਯਕੀਨ ਦਵਾਇਆ। ਜੱਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਜੱਥੇਬੰਦੀਆਂ ਨੂੰ ਵੀ ਕੋਟੇ ਲਗਾ ਦਿੱਤੇ ਗਏ ਹਨ ਤਾਂ ਜੋ ਆਮ ਆਦਮੀਆਂ ਦੀ ਪਾਰਟੀ ਕਹਾਉਣ ਵਾਲੀ ਇਸ ਸਰਕਾਰ ਵਲੋਂ ਸੰਘਰਸ਼ ਕਰਦੇ ਮੁਲਾਜ਼ਮ ਵਰਗ ਦੀ ਅਵਾਜ਼ ਨੂੰ ਦਬਾਉਣ ਵਾਲੀਆਂ ਚਾਲਾਂ ਤੋਂ ਰੋਕਿਆ ਜਾ ਸਕੇ। ਅੱਜ ਦੀ ਮੀਟਿੰਗ ਵਿੱਚ ਗੁਰਦੀਪ ਸਿੰਘ ਬਾਜਵਾ, ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਚਾਹਲ, ਵੇਦ ਪ੍ਰਕਾਸ਼ ਸ਼ਰਮਾ, ਬਲਵਿੰਦਰ ਭੁੱਟੋ, ਕੁਲਦੀਪ ਦੌੜਕਾ, ਇੰਦਰਜੀਤ ਵਿਰਦੀ, ਮਨਜੀਤ ਸੈਣੀ, ਨਿਰਮੋਲਕ ਸਿੰਘ, ਸੁਭਾਸ਼ ਚੰਦਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਗੁਰਬਿੰਦਰ ਸਿੰਘ, ਜਸਵਿੰਦਰ ਸੋਜਾ, ਅਨਿਲ ਕੁਮਾਰ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਜਤਿੰਦਰ ਕੁਮਾਰ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਰੰਗੀਲਪੁਰ, ਮਨੋਹਰ ਲਾਲ ਸ਼ਰਮਾ, ਬੀਰਇੰਦਰਜੀਤ ਪੁਰੀ, ਪੇ੍ਮ ਚੰਦ, ਪੂਰਨ ਸਿੰਘ ਸੰਧੂ, ਜਗਦੀਪ ਸਿੰਘ ਮਾਂਗਟ, ਸਤਨਾਮ ਸਿੰਘ, ਦਰਸ਼ਣ ਚੀਮਾ, ਰਜਿੰਦਰ ਰਿਆੜ, ਮੋਹਣ ਸਿੰਘ ਪੂਨੀਆ, ਰਾਮਜੀਦਾਸ ਚੌਹਾਨ, ਰਾਣੋ ਖੇੜੀ ਗਿੱਲਾਂ, ਸ਼ਰਮੀਲਾ ਦੇਵੀ, ਸੁਖਵਿੰਦਰ ਕੌਰ, ਆਦਿ ਆਗੂ ਵੀ ਹਾਜਰ ਸਨ।
ਕੈਪਸ਼ਨ: ਵਰਚੁਅਲ ਮੀਟਿੰਗ ਵਿੱਚ ਭਾਗ ਲੈਂਦੇ ਪ.ਸ.ਸ.ਫ. ਦੇ ਸੂਬਾਈ ਆਗੂ ਗੂਗਲ ਮੀਟ ਵਿਚ ਹਾਜ਼ਰ।

Related Articles

Leave a Comment