ਜ਼ੀਰਾ/ ਫਿਰੋਜ਼ਪੁਰ 27 ਮਈ ( ਗੁਰਪ੍ਰੀਤ ਸਿੰਘ ਸਿੱਧੂ)
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਪਿੰਡ ਭੜਾਣਾ ਵਿਖੇ ਵੱਡੀਆਂ ਨਹਿਰਾਂ ਉਪਰ ਅਰੰਭ ਕਰਵਾਏ ਗਏ ਅਤੇ ਉਨ੍ਹਾਂ ਦੇ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਗਾਇਨ ਕੀਤੇ ਗਏ ਅਤੇ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਜੀ ਵੱਲੋਂ ਸੰਗਤਾਂ ਦੇ ਸਨਮੁੱਖ ਹੁੰਦਿਆਂ ਕਥਾ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਧਰਤੀ ਉੱਪਰ ਲੱਖਾ ਕਰੌੜਾ ਅਤੇ ਟੇਢੀਆਂ ਮੇਡੀਆ ਜੂਨਾਂ ਤੋਂ ਬਾਅਦ ਪ੍ਰਾਪਤ ਹੁੰਦਾ ਪਰ ਕੁਝ ਮਨੁੱਖ ਸਤਿਗੁਰੂ ਦੀ ਸ਼ਰਨ ਵਿੱਚ ਆ ਕੇ ਆਪਣੇ ਆਉਣ ਵਾਲੇ ਭਵਿੱਖ ਨੂੰ ਉਜਵੱਲ ਕਰ ਲੇਂਦੇ ਹਨ ਅਤੇ ਕਈ ਨਸ਼ੇ ਵਕਾਰਾਂ ਵਿਚ ਆਪਣਾ ਜੀਵਨ ਖਤਮ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਤਿਗੁਰੂ ਦੀ ਸ਼ਰਨ ਵਿੱਚ ਆ ਕੇ ਅੰਮ੍ਰਿਤ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਕੇ ਆਪਣਾ ਨਵਾਂ ਜੀਵਨ ਸ਼ੁਰੂ ਕਰੀਏ ਤਾਂ ਜੋ ਸਾਡਾ ਅੱਗਾ ਵੀ ਸਾਰਥਿਕ ਹੋ ਸਕੇ। ਇਸ ਮੌਕੇ ਗਿਆਨੀ ਪਰਮਿੰਦਰ ਸਿੰਘ, ਗਿਆਨੀ ਅਮਰੀਕ ਸਿੰਘ ਕੰਚਰ ਭੰਨ , ਬਾਬਾ ਸਿਦਰ ਸਿੰਘ ਸਭਰਾਵਾਂ ਗਿਆਨੀ ਰਾਜਵਿੰਦਰ ਸਿੰਘ ਆਦਿ ਪੰਥਕ ਆਗੂਆਂ ਨੇ ਵੀ ਆਪਣੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਮਾਗਮ ਵਿੱਚ ਬਾਬਾ ਬਚਿੱਤਰ ਸਿੰਘ, ਊਧਮ ਸਿੰਘ ਖੁਖਰਾਣਾ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਸੰਗਤਾਂ ਲਈ ਗੁਰੂ ਘਰ ਕੇ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਵੱਲੋਂ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ।