Home » ਰਣਜੀਤ ਐਵੇਨਿਊ ਵਿੱਚ ਝਗੜਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਰਣਜੀਤ ਐਵੇਨਿਊ ਵਿੱਚ ਝਗੜਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

by Rakha Prabh
8 views

ਅੰਮ੍ਰਿਤਸਰ, 29 ਮਈ

ਰਣਜੀਤ ਐਵੇਨਿਊ ਇਲਾਕੇ ਵਿੱਚ ਬੀਤੀ ਸ਼ਾਮ ਦੋ ਧੜਿਆਂ ਵਿਚਾਲੇ ਹੋਏ ਝਗੜੇ ਦੇ ਮਾਮਲੇ ਵਿੱਚ ਪੁਲੀਸ ਨੇ ਲੜਾਈ ਝਗੜਾ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਡਬਲ ਸ਼ਾਟ ਕਾਫੀ ਬਾਰ ਵਿੱਚ ਤਿੰਨ ਕਾਰਾਂ ਆਈਆਂ, ਜਿਨ੍ਹਾਂ ਵਿੱਚੋਂ ਅਣਪਛਾਤੇ ਨੌਜਵਾਨ ਸਵਾਰ ਸਨ। ਜਦੋ ਇਹ ਨੌਜਵਾਨ ਕਾਰਾਂ ਵਿਚੋਂ ਬਾਹਰ ਆਏ ਤਾਂ ਇਨ੍ਹਾਂ ਦੇ ਕੋਲ ਡੰਡੇ, ਬੇਸਬਾਲ ਤੇ ਹੋਰ ਹਥਿਆਰ ਸਨ। ਨੌਜਵਾਨਾਂ ਨੇ ਪਹਿਲਾਂ ਇੱਥੇ ਆਪਸ ਵਿੱਚ ਝਗੜਾ ਕੀਤਾ ਅਤੇ ਇਸ ਝਗੜੇ ਦੌਰਾਨ ਕਈ ਨੌਜਵਾਨਾਂ ਦੀਆਂ ਪੱਗਾਂ ਲੱਥੀਆਂ ਤੇ ਹੁੱਲੜਬਾਜ਼ੀ ਕੀਤੀ ਗਈ, ਜਿਸ ਕਾਰਨ ਆਮ ਲੋਕਾਂ ਦੀ ਅਮਨ ਸ਼ਾਂਤੀ ਭੰਗ ਹੋਈ ਹੈ ਅਤੇ ਆਵਾਜਾਈ ਵਿੱਚ ਵੀ ਵਿਘਨ ਪਿਆ। ਉਨ੍ਹਾਂ ਦੱਸਿਆ ਕਿ ਥਾਣਾ ਰਣਜੀਤ ਐਵੀਨਿਊ ਦੀ ਮੁੱਖ ਅਫਸਰ ਅਮਨਜੋਤ ਕੌਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪੁੱਜੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਵਾਸਤੇ ਛਾਪੇਮ ਮਾਰੇ ਜਾ ਰਹੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਕਿਸਮ ਦੀ ਹੁੱਲੜਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲੀਸ ਨੇ ਇਸ ਮਾਮਲੇ ਵਾਇਰਲ ਹੋਈ ਇਕ ਵੀਡੀਓ ਵੀ ਕਬਜ਼ੇ ਵਿੱਚ ਲਈ ਗਈ ਹੈ, ਜਿਸ ਵਿਚ ਨੌਜਵਾਨ ਲੜਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਕਈਆਂ ਦੀਆਂ ਦਸਤਾਰਾਂ ਵੀ ਉਤਰੀਆਂ ਹਨ।

Related Articles

Leave a Comment