ਪਟਿਆਲਾ, 29 ਮਈ
ਹਲਕਾ ਸਮਾਣਾ ਦੇ ਪਿੰਡ ਰੰਧਾਵਾ (ਨੇੜੇ ਨਵਾਂ ਗਾਓਂ, ਪਟਿਆਲਾ ਸਬ ਡਵੀਜ਼ਨ) ਦੇ ਸ਼ਹੀਦ ਫ਼ੌਜੀ ਸਹਿਜਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਪਿੰਡ ਰੰਧਾਵਾ ਵਿਖੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੌਜੂਦ ਸਨ। ਸ੍ਰੀ ਜੌੜੇਮਾਜਰਾ ਨੇ ਕਿਹਾ ਕੇ ਫ਼ੌਜੀ ਦੇ ਸਨਮਾਨ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਸਹੂਲਤ ਦਿੱਤੀ ਜਾਵੇਗੀ।