Home » 4000 ਵਰਗ ਗਜ਼ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ

4000 ਵਰਗ ਗਜ਼ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ

ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ- ਮੰਤਰੀ ਨਿੱਝਰ

by Rakha Prabh
46 views

ਅੰਮ੍ਰਿਤਸਰ, 29 ਮਈ ,

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹਨ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਅਤੇ ਡਾ: ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
    ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਗੋਲਬਾਗ ਵਿਖੇ 4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦਾ ਉਦਘਾਟਨ ਕਰਨ ਸਮੇਂ ਕੀਤਾ। ਡਾ: ਨਿੱਝਰ ਨੇ ਗੋਲਬਾਗ ਵਿਖੇ ਹੀ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ। ਡਾ: ਨਿੱਝਰ ਨੇ ਦੱਸਿਆ ਕਿ ਇਸ ਸਮਾਰਕ ਨੂੰ ਬਣਾਉਣ ’ਤੇ 2 ਕਰੋੜ 44 ਲੱਖ ਰੁਪਏ ਖਰਚ ਹੋਏ ਹਨ ਅਤੇ ਇਸ ਯਾਦਗਾਰੀ ਸਮਾਰਕ ਵਿਖੇ ਇੱਕ ਵੱਡਾ ਹਾਲ ਪਾਰਕ ਆਦਿ ਦਾ ਨਿਰਮਾਣ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਲੜਾਈ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰਾਂ ਤੋਂ ਇਲਾਵਾ ਜਿੰਨੀਆਂ ਵੀ ਲਹਿਰਾਂ ਚੱਲੀਆਂ ਉਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਦੇਸ਼ ਭਗਤਾਂ ਦਾ ਆਜ਼ਾਦੀ ਦੀ ਚਿਣਗ ਲਈ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ ਨੇ ਕੁਰਬਾਨੀ ਦਿੱਤੀ ਹੈ ਜਿੰਨਾਂ ਦੀ ਬਦੌਲਤ ਆਜ਼ਾਦ ਫ਼ਿਜ਼ਾ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜਾਦੀ ਦੀ ਫ਼ਿਜ਼ਾ ਨੂੰ ਕਾਇਮ ਰੱਖਣਾ ਵੀ ਜਰੂਰੀ ਹੈ।
  ਡਾ: ਨਿੱਝਰ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਜਾਣੂੰ ਕਰਵਾਈਏ ਤਾਂ ਜੋ ਉਨ੍ਹਾਂ ਨੂੰ ਪਤਾ ਚੱਲ ਸਕੇ ਕਿੰਨੇ ਤਸੀਹੇ ਝੱਲ ਕਿ ਅਸੀਂ ਇਹ ਆਜ਼ਾਦੀ ਹਾਅਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਨੇ ਛੋਟੀ ਉਮਰ ਵਿੱਚ ਹੀ ਸਾਰੀਆਂ ਸੁੱਖ ਸਹੂਲਤਾਂ ਨੂੰ ਛੱਡ ਕੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।
  ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਕੇਂਦਰੀ ਦੇ ਵਿਧਾਇਕ ਡਾ:ਅਜੈ ਗੁਪਤਾ ਨੇ ਸ਼ਹੀਦ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ 1883 ਵਿੱਚ ਜਨਮੇ ਇਸ ਬਹਾਦਰ ਯੋਧੇ ਨੇ ਛੋਟੀ ਉਮਰੇ ਹੀ 1907 ਵਿੱਚ ਫਾਂਸੀ ਦੇ ਫੰਦੇ ਨੂੰ ਚੁੰਮਿਆ। ਉਨ੍ਹਾਂ ਦੱਸਿਆਂ ਕਿ ਭਾਰਤੀ ਵਿਦਿਆਰਥੀ ਵਿਰੋਧੀ ਕਾਰਵਾਈ ਕਰਨ ਜਦੋਂ ਸ੍ਰੀ ਢੀਂਗਰਾ ਵੱਲੋਂ ਸਰ ਕਰਜਨ ਵਾਇਲੀ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਤਾਂ ਇਸ ਘਟਨਾ ਨੂੰ ਉਸ ਮੌਕੇ ਦੇ ਮੀਡੀਆ ਨੇ ਵਿਸ਼ਵ ਭਰ ਵਿੱਚ ਛਾਪਿਆ ਜਿਸ ਸਦਕਾ ਅਮਰੀਕਾ, ਕਨੈਡਾ ਅਤੇ ਭਾਰਤ ਵਿੱਚ ਚੱਲ ਰਹੀ ਲਹਿਰ ਨੂੰ ਹੋਰ ਬੱਲ ਮਿਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਅਮੀਰ ਘਰਾਣੇ ਵਿੱਚ ਜਨਮੇ ਸ਼ਹੀਦ ਮਦਨ ਲਾਲ ਢੀਂਗਰਾ ਨੇ ਸਾਰੀਆਂ ਸਹੂਲਤਾਂ ਨੂੰ ਛੱਡ ਕੇ ਆਜ਼ਾਦੀ ਦੀ ਲੜਾਈ ਵਿੱਚ ਪੈਰ ਧਰਿਆ ਅਤੇ ਆਪਣੀ ਜਾਨ ਨਿਸ਼ਾਵਰ ਕੀਤੀ।
  ਇਸ ਮੌਕੇ ਸ਼ਹੀਦ ਮਦਨ ਲਾਲ ਸਮਿਤੀ ਵੱਲੋਂ ਡਾ: ਨਿੱਝਰ ਅਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ।
  ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦਾ ਜੀਵਨ ਸਦਾ ਹੀ ਕੌਮਾ ਲਈ ਪ੍ਰੇਰਨਾ ਸਰੋਤ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸ਼ਹੀਦ ਨੂੰ ਬਣਦਾ ਸਤਿਕਾਰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇੰਗਲੈਂਡ ਦੀ ਜਿਸ ਜੇਲ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਫਾਂਸੀ ਦਿੱਤੀ ਗਈ ਸੀ ਉਸੇ ਹੀ ਜੇਲ ਵਿੱਚ ਸ਼ਹੀਦ ਉਧਮ ਸਿੰਘ ਨੂੰ ਵੀ ਫਾਂਸੀ ਹੋਈ ਸੀ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਸ਼ਹੀਦਾਂ ਦਾ ਬੁੱਤ ਇਸ ਯਾਦਗਾਰੀ ਸਮਾਰਕ ਵਿੱਚ ਲਗਾਇਆ ਜਾਵੇ ਤਾਂ ਜੋ ਆਉੋਣ ਵਾਲੀਆਂ ਨੂੰ ਪੀੜੀਆਂ ਨੂੰ ਸ਼ਹਾਦਤ ਦਾ ਪਤਾ ਚੱਲ ਸਕੇ।
  ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀ ਜੀਵਨੀ ਤੋਂ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾਂ ਤੱਤਪਰ ਹੈ। ਸਮਾਗਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ।
  ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਸਾਬਕਾ ਵਿਧਾਇਕ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਦਮਨਜੀਤ ਸਿੰਘ, ਸ਼ਹੀਦ ਮਦਨ ਲਾਲ ਸਮਾਰਕ ਸਮਿਤੀ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਐਸ.ਈ ਸੰਦੀਪ ਸਿੰਘ, ਓ.ਐਸ.ਡੀ ਮਨਪ੍ਰੀਤ ਸਿੰਘ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
——

Related Articles

Leave a Comment